ਸੀਨੀਅਰ ਅਕਾਲੀ ਆਗੂ ਤੇ SGPC ਮੈਂਬਰ ਨਿਰਮਲ ਸਿੰਘ ਹਰਿਆਊ ਦਾ ਹੋਇਆ ਦੇਹਾਂਤ

Rajneet Kaur
1 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਰਦਾਰ ਨਿਰਮਲ ਸਿੰਘ ਹਰਿਆਊ ਦਾ ਦੇਹਾਂਤ ਹੋਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਅਨੁਸਾਰ ਸ਼ਨਿੱਚਰਵਾਰ ਦੇਰ ਰਾਤ ਕਰੀਬ 9 ਵਜੇ ਇੱਕ ਛੋਟੇ ਜਿਹੇ ਆਪ੍ਰੇਸ਼ਨ ਉਪਰੰਤ ਅਚਾਨਕ  ਦਿਲ ਦਾ  ਦੌਰਾ ਪੈਣ ਕਾਰਨ ਉਹ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਉਹ ਸਰਵਾਈਕਲ ਦੇ ਆਪਰੇਸ਼ਨ ਲਈ  ਮੁਹਾਲੀ ਦੇ ਇਕ ਹਸਪਤਾਲ ਵਿੱਚ ਦਾਖਲ ਹੋਏ ਸਨ।  ਦੱਸਣਯੋਗ ਹੈ ਕਿ ਨਿਰਮਲ ਸਿੰਘ ਹਰਿਆਊ  ਦੇ ਛੋਟੇ ਭਰਾ ਬਲਜਿੰਦਰ ਸਿੰਘ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਬਲਜਿੰਦਰ ਸਿੰਘ ਦੀ ਪਤਨੀ ਹਰਜੀਤ ਕੌਰ ਹਰਿਆਊ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹਿ ਚੁੱਕੇ ਹਨ। ਨਿਰਮਲ ਸਿੰਘ ਹਰਿਆਉ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਾਫੀ ਕਰੀਬੀ ਮੰਨੇ ਜਾਂਦੇ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment