ਚੰਡੀਗੜ੍ਹ – ਪੰਜਾਬ ਦੇ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਭੇਜ ਕੇ ਬੇਨਤੀ ਕੀਤੀ ਹੈ ਉਨ੍ਹਾਂ ਨੂੰ ਸਾਬਕਾ ਵਿਧਾਇਕ ਵਜੋਂ ਮਿਲਣ ਵਾਲੀ ਪੈਨਸ਼ਨ , ਉਨ੍ਹਾਂ ਨੂੰ ਹੁਣ ਨਾ ਦੇ ਕੇ ਪੰਜਾਬ ਦੇ ਲੋਕਾਂ ਦੇ ਹਿਤਾਂ ਲਈ ਇਸਤੇਮਾਲ ਕੀਤੀ ਜਾਵੇ l ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਟਵੀਟ ਰਾਹੀੰ ਦਿੱਤੀ ਗਈ ਹੈ।
ਬਾਦਲ ਨੇ ਕਿਹਾ ਹੈ ਕਿ ਕਿਉਂਕਿ ਉਹ ਹੁਣ ਇਸ ਵਾਰ ਵਿਧਾਨਕਾਰ ਨਹੀਂ ਹਨ, ਇਸ ਕਰਕੇ ਉਨ੍ਹਾਂ ਨੂੰ ਪੇੈਨਸ਼ਨ ਨਾ ਭੇਜੀ ਜਾਵੇ।