ਭਾਜਪਾ ਦੇ ਸੀਨੀਅਰ ਆਗੂ ਬਣੇ ਰਾਜ ਸਭਾ ਮੈਂਬਰ

Global Team
2 Min Read

ਨਿਊਜ਼ ਡੈਸਕ: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤਰੁਣ ਚੁੱਘ ਹੁਣ ਰਾਜ ਸਭਾ ਮੈਂਬਰ ਬਣ ਗਏ ਹਨ। ਦਰਅਸਲ, ਉਹ ਸੰਸਦ ਦੇ ਉੱਪਰਲੇ ਸਦਨ ਯਾਨੀ ਰਾਜ ਸਭਾ ਵਿੱਚ ਪਹੁੰਚ ਗਏ ਹਨ। ਭਾਜਪਾ ਨੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਆਪਣਾ ਉਮੀਦਵਾਰ ਬਣਾਇਆ ਸੀ, ਜਿੱਥੋਂ ਉਹ ਬਿਨਾਂ ਕਿਸੇ ਵਿਰੋਧ ਦੇ ਜਿੱਤ ਕੇ ਰਾਜ ਸਭਾ ਮੈਂਬਰ ਦਾ ਅਹੁਦਾ ਹਾਸਿਲ ਕੀਤਾ ਹੈ।

ਦੂਜੇ ਪਾਸੇ ਕਾਂਗਰਸ ਉਮੀਦਵਾਰ ਮੀਨਾਕਸ਼ੀ ਨਟਰਾਜਨ ਦਾ ਨਾਮਜ਼ਦਗੀ ਪੱਤਰ ਰੱਦ ਹੋ ਗਿਆ ਹੈ। ਦੱਸ ਦੇਈਏ ਕਿ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੀ ਰਾਜ ਸਭਾ ਮਿਆਦ ਖਤਮ ਹੋ ਚੁੱਕੀ ਹੈ। ਉਨ੍ਹਾਂ ਨੂੰ ਦੁਬਾਰਾ ਰਾਜ ਸਭਾ ਮੈਂਬਰ ਵਜੋਂ ਨਾਮਜਦ ਨਹੀਂ ਕੀਤਾ ਗਿਆ ਜਦੋਂ ਕਿ ਉਹ ਕੇਂਦਰ ਰੇਲ ਰਾਜ ਮੰਤਰੀ ਵਜੋਂ ਸੇਵਾਵਾਂ ਦੇ ਰਹੇ ਹਨ।

ਦੱਸ ਦੇਈਏ ਕਿ ਵੀਰਵਾਰ ਨੂੰ ਰਾਜ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ, ਰਿਟਰਨਿੰਗ ਅਫ਼ਸਰ ਅਰਵਿੰਦ ਸ਼ਰਮਾ ਨੇ ਤਰੁਣ ਚੁੱਘ ਦੇ ਨਾਲ-ਨਾਲ ਰਜਨੀਸ਼ ਅਗਰਵਾਲ ਅਤੇ ਮਹੇਸ਼ ਕੇਵਟ ਨੂੰ ਵੀ ਅਧਿਕਾਰਤ ਤੌਰ ‘ਤੇ ਜਿੱਤ ਦਾ ਸਰਟੀਫਿਕੇਟ ਸੌਂਪ ਦਿੱਤਾ ਹੈ। ਸਰਟੀਫਿਕੇਟ ਮਿਲਣ ਤੋਂ ਬਾਅਦ ਇਨ੍ਹਾਂ ਉਮੀਦਵਾਰਾਂ ਦੀ ਸੰਸਦੀ ਪਾਰੀ ਦੀ ਰਸਮੀ ਸ਼ੁਰੂਆਤ ਹੋ ਗਈ ਹੈ।

Share This Article
Leave a Comment