ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਦਾ ਹੋਇਆ ਦੇਹਾਂਤ

TeamGlobalPunjab
1 Min Read

ਚੰਡੀਗੜ੍ਹ: ਪੰਜਾਬੀ ਨਿਊਜ਼ ਚੈਨਲ ਪੀਟੀਸੀ ਦੇ ਐਂਕਰ ਤੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਦਾ ਦੇਰ ਰਾਤ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਦਵਿੰਦਰ ਪਾਲ ਸਿੰਘ ਪੀਟੀਸੀ ਨਿਊਜ਼ ਚੈਨਲ ਨਿਊਯਾਰਕ ਦੇ ਦਫਤਰ ‘ਚ ਸੇਵਾਵਾਂ ਨਿਭਾ ਰਹੇ ਸਨ।

ਜਾਣਕਾਰੀ ਮੁਤਾਬਕ ਸਿੰਘ ਪਿਛਲੇ ਇੱਕ ਸਾਲ ਤੋਂ ਭਾਰਤ ‘ਚ ਹੀ ਸਨ ਤੇ ਮਹੀਨਾ ਪਹਿਲਾਂ ਉਹ ਕਰੋਨਾ ਦੀ ਲਪੇਟ ‘ਚ ਆ ਗਏ ਸਨ। ਉਨ੍ਹਾਂ ਨੇ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ ਸਵੇਰੇ 2.00 ਵਜੇ ਆਖਰੀ ਸਾਹ ਲਏ ਜਿਥੇ ਉਹ ਕਈ ਦਿਨ ਤੋਂ ਵੈਂਟੀਲੇਟਰ ‘ਤੇ ਸਨ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਸੀਨੀਅਰ ਪੱਤਰਕਾਰ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

Share this Article
Leave a comment