ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ ਹੋ ਗਿਆ ਹੈ। ਰਣਜੀਤ ਸਿੰਘ ਬ੍ਰਹਮਪੁਰਾ ਪਾਰਟੀ ਦੇ ਟਕਸਾਲੀ ਲੀਡਰ ਸਨ।ਮਿਲੀ ਜਾਣਕਾਰੀ ਅਨੁਸਾਰ ਬ੍ਰਹਮਪੁਰਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਹੋਣ ਕਾਰਨ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚਲ ਰਿਹਾ ਸੀ। ਉਨ੍ਹਾਂ ਨੇ ਚੰਡੀਗੜ੍ਹ ਦੇ ਪੀਜੀਆਈ ‘ਚ ਆਖ਼ਰੀ ਸਾਹ ਲਏ ਹਨ।
ਬੁੱਧਵਾਰ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਬ੍ਰਹਮਪੁਰਾ ‘ਚ ਸਸਕਾਰ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।