ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਾ ਕੋਰੋਨਾ ਕਾਰਨ ਦੇਹਾਂਤ

TeamGlobalPunjab
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਬਠਿੰਡਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਭੁਪਿੰਦਰ ਸਿੰਘ ਭੁੱਲਰ (ਪਿੱਥੋ) ਦਾ ਕੋਰੋਨਾ ਨਾਲ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨ ਐਡਵੋਕੇਟ ਭੁਪਿੰਦਰ ਸਿੰਘ ਭੁੱਲਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ।

ਮਿਲੀ ਜਾਣਕਾਰੀ ਅਨੁਸਾਰ ਭੁੱਲਰ ਦੀ ਸਿਹਤ ਪਿਛਲੇ 5 ਦਿਨਾਂ ਤੋਂ ਗੰਭੀਰ ਬਣੀ ਹੋਈ ਸੀ। ਜਿੱਥੇ ਅੱਜ ਸਵੇਰੇ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ‘ਚ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੀ ਮੌਤ ਨਾਲ ਅਕਾਲੀ ਦਲ ‘ਚ ਸੋਗ ਦੀ ਲਹਿਰ ਛਾ ਗਈ ਹੈ।

Share This Article
Leave a Comment