TMC ਦੇ ਸੀਨੀਅਰ ਨੇਤਾ ਮੁਕੁਲ ਰਾਏ ਹੋਏ ਲਾਪਤਾ, ਪਰਿਵਾਰ ਨੇ ਦਰਜ ਕਰਵਾਈ ਸ਼ਿਕਾਇਤ

Rajneet Kaur
2 Min Read

ਨਿਊਜ਼ ਡੈਸਕ: ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਨੇਤਾ ਮੁਕੁਲ ਰਾਏ ਲਾਪਤਾ ਹੋ ਗਏ ਹਨ। ਉਨ੍ਹਾਂ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਕੱਲ੍ਹ (17 ਅਪ੍ਰੈਲ) ਸ਼ਾਮ ਤੋਂ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਮਿਲੀ ਜਾਣਕਾਰੀ ਅਨੁਸਾਰ ਮੁਕੁਲ ਰਾਏ ਇੰਡੀਗੋ ਦੀ ਫਲਾਈਟ ਨੰਬਰ 6E-898 ਰਾਹੀਂ ਦਿੱਲੀ ਲਈ ਰਵਾਨਾ ਹੋਏ ਸਨ, ਪਰ ਉਦੋਂ ਤੋਂ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗ ਸੱਕਿਆ।

ਮੁਕੁਲ ਰਾਏ ਦੇ ਬੇਟੇ ਸ਼ੁਭਰੰਗ ਰਾਏ ਨੇ ਦਾਅਵਾ ਕੀਤਾ ਹੈ ਕਿ ਉਹ ਰਾਤ 9 ਵਜੇ ਦਿੱਲੀ ਹਵਾਈ ਅੱਡੇ ‘ਤੇ ਉਤਰਨ ਵਾਲੇ ਸਨ ਪਰ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ ਅਤੇ  ਨਾ ਹੀ ਉਨ੍ਹਾਂ ਨਾਲ ਕੋਈ ਸਪੰਰਕ ਹੋਇਆ ਹੈ। ਸ਼ੁਭਰੰਗ ਨੇ ਦੱਸਿਆ ਕਿ ਪਰਿਵਾਰ ਨੇ ਮੁਕੁਲ ਰਾਏ ਦੇ ਲਾਪਤਾ ਹੋਣ ਦੀ ਸ਼ਿਕਾਇਤ ਏਅਰਪੋਰਟ ਥਾਣੇ ‘ਚ ਦਰਜ ਕਰਵਾਈ ਹੈ।

ਰਿਪੋਰਟਾਂ ਅਨੁਸਾਰ ਟੀਐਮਸੀ ਨੇਤਾ ਮੁਕੁਲ ਰਾਏ ਦਾ ਆਪਣੇ ਬੇਟੇ ਨਾਲ ਝਗੜਾ ਹੋਇਆ ਸੀ।  ਜਿਸ ਤੋਂ ਬਾਅਦ ਉਹ ਲਾਪਤਾ ਹਨ। ਦੱਸ ਦੇਈਏ ਕਿ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਸਾਬਕਾ ਕੌਮੀ ਜਨਰਲ ਸਕੱਤਰ ਮੁਕੁਲ ਰਾਏ ਸਾਲ 2017 ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ ਹਨ । 2021 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕ੍ਰਿਸ਼ਨਾਨਗਰ (ਉੱਤਰੀ) ਵਿਧਾਨ ਸਭਾ ਸੀਟ ਤੋਂ ਜਿੱਤ ਕੇ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਪਹੁੰਚੇ। ਹਾਲਾਂਕਿ, ਚੋਣ ਜਿੱਤ ਤੋਂ ਕੁਝ ਦਿਨ ਬਾਅਦ, ਮੁਕੁਲ ਰਾਏ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਦਫ਼ਤਰ ਗਏ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਦੀ ਮੌਜੂਦਗੀ ਵਿੱਚ ਆਪਣੀ ਪਿਛਲੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment