ਸੇਂਥਿਲ ਬਾਲਾਜੀ ਦੀ ਬਰਖਾਸਤਗੀ ‘ਤੇ ਲੱਗੀ ਰੋਕ, ਹੰਗਾਮੇ ਤੋਂ ਬਾਅਦ ਰਾਜਪਾਲ ਨੇ ਫੈਸਲਾ ਲਿਆ ਵਾਪਿਸ

Rajneet Kaur
3 Min Read

ਨਿਊਜ਼ ਡੈਸਕ: ਤਾਮਿਲਨਾਡੂ ਦੇ ਰਾਜਪਾਲ ਆਰ ਐਨ ਰਵੀ ਨੇ ਕੈਬਨਿਟ ਮੰਤਰੀ ਸੇਂਥਿਲ ਬਾਲਾਜੀ ਨੂੰ ਬਰਖਾਸਤ ਕਰਨ ਦਾ ਫੈਸਲਾ ਵਾਪਿਸ ਲੈ ਲਿਆ ਹੈ। ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਸਲਾਹ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ।ਮੀਡੀਆ ਰਿਪੋਰਟਾਂ ਅਨੁਸਾਰ ਰਾਜਪਾਲ ਨੇ ਇਸ ਮੁੱਦੇ ‘ਤੇ ਅਟਾਰਨੀ ਜਨਰਲ ਤੋਂ ਕਾਨੂੰਨੀ ਰਾਏ ਮੰਗੀ ਹੈ। ਜਦੋਂ ਤੱਕ ਉਨ੍ਹਾਂ ਦੀ ਰਾਏ ਨਹੀਂ ਆਉਂਦੀ, ਸੇਂਥਿਲ ਬਾਲਾਜੀ ਨੂੰ ਬਰਖਾਸਤ ਨਹੀਂ ਕੀਤਾ ਜਾਵੇਗਾ, ਯਾਨੀ ਉਹ ਹਿਰਾਸਤ ਵਿੱਚ ਹੋਣ ਦੇ ਬਾਵਜੂਦ ਆਪਣੇ ਅਹੁਦੇ ‘ਤੇ ਬਣੇ ਰਹਿਣਗੇ।

ਰਾਜ ਭਵਨ ਦੇ ਸੂਤਰਾਂ ਮੁਤਾਬਕ ਜੇਕਰ ਅਟਾਰਨੀ ਜਨਰਲ ਦੀ ਕਾਨੂੰਨੀ ਰਾਏ ਇਸ ਬਰਖਾਸਤਗੀ ਦੇ ਖਿਲਾਫ ਆਉਂਦੀ ਹੈ ਤਾਂ ਸੇਂਥਿਲ ਬਾਲਾਜੀ ਦੀ ਕੁਰਸੀ ਬਣੀ ਰਹੇਗੀ। ਤਾਮਿਲਨਾਡੂ ਦੀ ਸਟਾਲਿਨ ਸਰਕਾਰ ਵਿੱਚ ਕੈਬਨਿਟ ਮੰਤਰੀ ਸੇਂਥਿਲ ਬਾਲਾਜੀ ਕੋਲ ਬਿਜਲੀ ਅਤੇ ਆਬਕਾਰੀ ਵਿਭਾਗ ਦਾ ਚਾਰਜ ਹੈ। ਦਸ ਦਈਏ ਕਿ ਉਨ੍ਹਾਂ ‘ਤੇ  ਮਨੀ ਲਾਂਡਰਿੰਗ  ਸਮੇਤ ਭ੍ਰਿਸ਼ਟਾਚਾਰ ਦੇ ਕਈ ਦੋਸ਼ ਹਨ। ਈਡੀ ਨੇ ਉਨ੍ਹਾਂ ਦੇ 24 ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ 14 ਜੂਨ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫਤਾਰੀ ਦੌਰਾਨ ਬਾਲਾਜੀ ਨੂੰ ਰੋਂਦੇ ਦੇਖਿਆ ਗਿਆ। ਉਹ ਹੁਣ ਈਡੀ ਦੇ ਰਿਮਾਂਡ ‘ਤੇ ਹਨ।

ਤਾਮਿਲਨਾਡੂ ਦੇ ਰਾਜਪਾਲ ਆਰ ਐਨ ਰਵੀ ਨੇ ਵੀਰਵਾਰ ਨੂੰ ਮੰਤਰੀ ਸੇਂਥਿਲ ਬਾਲਾਜੀ ਦੀ ਗ੍ਰਿਫਤਾਰੀ ਤੋਂ ਬਾਅਦ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ ਰਾਜ ਭਵਨ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਸੇਂਥਿਲ ਬਾਲਾਜੀ ‘ਤੇ ਭ੍ਰਿਸ਼ਟਾਚਾਰ ਦੇ ਕਈ ਗੰਭੀਰ ਦੋਸ਼ ਹਨ। ਉਹ ਮੰਤਰੀ ਦੇ ਅਹੁਦੇ ਦੀ ਦੁਰਵਰਤੋਂ ਕਰਕੇ ਜਾਂਚ ਨੂੰ ਪ੍ਰਭਾਵਿਤ ਕਰ ਰਹੇ ਹਨ। ਸੀਐਮ ਐਮਕੇ ਸਟਾਲਿਨ ਨੇ ਰਾਜਪਾਲ (ਆਰਐਨ ਰਵੀ) ਦੇ ਇਸ ਆਦੇਸ਼ ‘ਤੇ ਸਖ਼ਤ ਇਤਰਾਜ਼ ਜਤਾਇਆ ਸੀ। ਉਨ੍ਹਾਂ ਕਿਹਾ ਕਿ ਰਾਜਪਾਲ ਕੋਲ ਕਿਸੇ ਵੀ ਮੰਤਰੀ ਨੂੰ ਮੰਤਰੀ ਮੰਡਲ ਤੋਂ ਹਟਾਉਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਇਸ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦੇਣ ਦੀ ਗੱਲ ਵੀ ਕਹੀ ਸੀ।ਆਮ ਆਦਮੀ ਪਾਰਟੀ ਨੇ ਵੀ ਇਸ ਫੈਸਲੇ ਨੂੰ ਗੈਰ-ਜਮਹੂਰੀ ਦੱਸਦਿਆਂ ਆਲੋਚਨਾ ਕੀਤੀ ਹੈ। ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਰਾਜਪਾਲ ਰਾਹੀਂ ਰਾਜ ਸਰਕਾਰ ਦੀਆਂ ਸ਼ਕਤੀਆਂ ਖੋਹੀਆਂ ਜਾ ਰਹੀਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment