ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ ਅਹਿਮ ਮੀਟਿੰਗ, ਬਾਕੀ ਰਹਿੰਦੀਆਂ ਮੰਗਾਂ ‘ਤੇ ਹੋਵੇਗਾ ਵਿਚਾਰ

TeamGlobalPunjab
1 Min Read

ਚੰਡੀਗੜ੍ਹ : ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨ ਮੁੱਦੇ ਤੇ ਡੈੱਡਲਾਕ ਦੀ ਸਥਿਤੀ ਬਣੀ ਹੋਈ ਹੈ । ਇਸ ਨੂੰ ਤੋੜਨ ਲਈ ਅੱਜ 7ਵੇਂ ਗੇੜ ਦੀ ਮੀਟਿੰਗ ਹੋਵੇਗੀ, ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪੂਰੀ ਤਰ੍ਹਾਂ ਤਿਆਰ ਹਨ। ਕਿਸਾਨ ਜਥੇਬੰਦੀਆਂ ਅੱਜ ਕੇਂਦਰ ਸਰਕਾਰ ਦੇ ਨਾਲ ਇਸ ਮੁੱਦੇ ‘ਤੇ ਗੱਲਬਾਤ ਕਰਨਗੀਆਂ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਕਾਨੂੰਨੀ ਕਾਰਵਾਈ ਕੀ ਹੋਵੇਗੀ। ਕਿਉਂਕਿ ਕਿਸਾਨਾਂ ਨੇ ਫ਼ੈਸਲਾ ਲਿਆ ਹੈ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ 23 ਫ਼ਸਲਾਂ ‘ਤੇ ਐੱਮਐੱਸਪੀ ਨੂੰ ਕਾਨੂੰਨੀ ਰੂਪ ਦਿੱਤਾ ਜਾਵੇ।

ਹਾਲਾਂਕਿ ਕੇਂਦਰ ਸਰਕਾਰ ਸਿਰਫ਼ ਖੇਤੀ ਕਾਨੂੰਨ ਵਿੱਚ ਸੁਧਾਰ ਕਰਨ ਦੀ ਹੀ ਪੇਸ਼ਕਸ਼ ਕਰ ਰਹੀ ਹੈ। ਇਸ ਤੋਂ ਪਹਿਲਾਂ 30 ਦਸੰਬਰ ਨੂੰ ਹੋਈ ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਦੌਰਾਨ ਜਥੇਬੰਦੀਆਂ ਨੇ ਚਾਰ ਮੁੱਦਿਆਂ ‘ਤੇ ਗੱਲਬਾਤ ਕਰਨ ਲਈ ਕਿਹਾ ਸੀ। ਜਿਸ ‘ਚੋਂ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਦੋ ਮੰਗਾਂ ਮੰਨ ਲਈਆਂ ਸਨ। ਇਨ੍ਹਾਂ ਵਿੱਚ ਕੇਂਦਰ ਸਰਕਾਰ ਨੇ ਹਵਾ ਦੀ ਸ਼ੁੱਧਤਾ ਨੂੰ ਲੈ ਕੇ ਬਣਾਏ ਗਏ ਕਾਨੂੰਨ ਵਿੱਚੋਂ ਕਿਸਾਨਾਂ ਨੂੰ ਬਾਹਰ ਕੱਢਣਾ ਅਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨਾ ਸਰਕਾਰ ਨੇ ਮੰਨ ਲਿਆ ਸੀ। ਪਰ ਬਾਕੀ ਰਹਿੰਦੀਆਂ ਦੋ ਮੰਗਾਂ ਖੇਤੀ ਕਾਨੂੰਨ ਰੱਦ ਕਰਨਾ ਅਤੇ ਐੱਮਐੱਸਪੀ ਨੂੰ ਕਾਨੂੰਨੀ ਰੂਪ ਦੇਣਾ, ਉਸ ਉਤੇ ਅੱਜ ਮੀਟਿੰਗ ਵਿੱਚ ਵਿਚਾਰ ਕੀਤਾ ਜਾਵੇਗਾ।

Share this Article
Leave a comment