ਅਗਲੇ ਕੁਝ ਦਿਨਾਂ ‘ਚ ਜੇਲ੍ਹ ਅੰਦਰ ਹੋਣਗੇ BJP ਦੇ ਕਈ ਨੇਤਾ : ਸੰਜੇ ਰਾਉਤ

TeamGlobalPunjab
2 Min Read

ਮੁੰਬਈ: ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ  ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਕੇਂਦਰੀ ਏਜੰਸੀਆਂ ਦੀ ਵਰਤੋਂ ਦੀ ਧਮਕੀ ਨਹੀਂ ਦੇਣੀ ਚਾਹੀਦੀ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੁਝ ਆਗੂ ਜੇਲ੍ਹ ਵਿੱਚ ਹੋਣਗੇ। ਰਾਉਤ ਨੇ ਹਾਲਾਂਕਿ ਇਨ੍ਹਾਂ ਨੇਤਾਵਾਂ ਦੇ ਨਾਂ ਦੱਸਣ ਤੋਂ ਇਨਕਾਰ ਕਰ ਦਿੱਤਾ।

ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਮੰਗਲਵਾਰ ਨੂੰ ਮੁੰਬਈ ‘ਚ ਸ਼ਿਵ ਸੈਨਾ ਦੇ ਮੁੱਖ ਦਫਤਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਇਸ ਗੱਲ ਦਾ ਖੁਲਾਸਾ ਕਰਨਗੇ। ਪ੍ਰੈਸ ਕਾਨਫਰੰਸ ਵਿੱਚ ਪਾਰਟੀ ਦੇ ਪ੍ਰਮੁੱਖ ਆਗੂ ਵੀ ਮੌਜੂਦ ਰਹਿਣਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਾਬਕਾ ਰਾਜ ਮੰਤਰੀ ਅਨਿਲ ਦੇਸ਼ਮੁਖ, ਜਿਸ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪਿਛਲੇ ਸਾਲ ਨਵੰਬਰ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਲਦੀ ਹੀ ਜੇਲ੍ਹ ਤੋਂ ਬਾਹਰ ਆ ਜਾਵੇਗਾ। ਬੀਜੇਪੀ ਨੇ ਪਿਛਲੇ ਸਮੇਂ ਵਿੱਚ ਮਹਾਰਾਸ਼ਟਰ ਵਿੱਚ ਊਧਵ ਠਾਕਰੇ ਦੀ ਅਗਵਾਈ ਵਾਲੀ ਮਹਾ ਵਿਕਾਸ ਅਗਾੜੀ ਸਰਕਾਰ ਦੇ ਨੇਤਾਵਾਂ ਉੱਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ ਹਨ।

ਰਾਉਤ ਨੇ ਕਿਹਾ ਕਿ ਸ਼ਿਵ ਸੈਨਾ ਅਤੇ ਠਾਕਰੇ ਪਰਿਵਾਰ ‘ਤੇ ਲਗਾਏ ਗਏ ਸਾਰੇ ਝੂਠੇ ਦੋਸ਼ਾਂ ਅਤੇ ਕੇਂਦਰੀ ਏਜੰਸੀਆਂ ਦੀ  ਦਾਦਾਗਿਰੀ ਨੂੰ ਜਵਾਬ ਦਿੱਤਾ ਜਾਵੇਗਾ। ਸਾਨੂੰ ਕੇਂਦਰੀ ਏਜੰਸੀਆਂ ਦੇ ਇਸਤੇਮਾਲ ਨਾਲ ਧਮਕੀ ਨਾ ਦਿਓ। ਅਸੀਂ ਡਰਨ ਵਾਲੇ ਨਹੀਂ ਹਾਂ। ਤੁਸੀਂ ਜੋ ਚਾਹੇ ਕਰੋ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਭਾਜਪਾ ਦੇ ਸਾਢੇ ਤਿੰਨ ਲੋਕ ਅਗਲੇ ਕੁਝ ਦਿਨਾਂ ਵਿਚ ਅਨਿਲ ਦੇਸ਼ਮੁਖ ਦੀ ਕੋਠੜੀ ਵਿਚ ਹੋਣਗੇ ਤੇ ਦੇਸ਼ਮੁਖ ਬਾਹਰ ਹੋਣਗੇ। 

Share this Article
Leave a comment