ਅੰਮ੍ਰਿਤਸਰ: ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ‘ਚ ਬੀਤੀ ਦੇਰ ਰਾਤ ਲਗਭਗ 12 ਵਜੇ ਧਮਾਕਾ ਹੋਇਆ। ਜਿਸ ਕਾਰਨ ਕਈ ਸ਼ਰਧਾਲੂ ਜ਼ਖਮੀ ਹੋ ਗਏ।
ਇਹ ਹਾਦਸਾ ਹੈਰੀਟੇਜ ਸਟਰੀਟ ‘ਤੇ ਸਾਰਾਗੜੀ ਸਰਾਂ ਦੇ ਸਾਹਮਣੇ ਅਤੇ ਪਾਰਕਿੰਗ ਦੇ ਬਿਲਕੁਲ ਬਾਹਰ ਵਾਪਰਿਆ। ਇਸ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਕੁਝ ਮਿੰਟਾਂ ਵਿੱਚ ਹੀ ਮੌਕੇ ’ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਸੀ। ਲੋਕਾਂ ਨੇ ਇਸ ਧਮਾਕੇ ਨੂੰ ਅੱਤਵਾਦੀ ਹਮਲੇ ਨਾਲ ਰਲਾ ਕੇ ਦੇਖਣਾ ਸ਼ੁਰੂ ਕਰ ਦਿੱਤਾ ਪਰ ਕੁਝ ਸਮੇਂ ਬਾਅਦ ਜਾਂਚ ‘ਚ ਪੁਲਿਸ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਹਮਲਾ ਨਹੀਂ ਸੀ, ਇਹ ਹਾਦਸਾ ਸੀ। ਲੋਕਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ ਗਈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਕ ਰੈਸਟੋਰੈਂਟ ‘ਚ ਗੈਸ ਭਰੀ ਜਾਣ ਕਾਰਨ ਇਹ ਸ਼ਾਇਦ ਘਟਨਾ ਵਾਪਰੀ ਹੋਵੇ ਲੇਕਿਨ ਧਮਾਕੇ ਦਾ ਕੋਈ ਵੀ ਸਬੂਤ ਨਜ਼ਰ ਨਹੀਂ ਆ ਰਿਹਾ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.