ਸਕੂਲ ਬੱਸ ਤੇ PRTC ਵਿਚਾਲੇ ਜ਼ਬਰਦਸਤ ਟੱਕਰ, 15 ਬੱਚੇ ਜ਼ਖਮੀ 2 ਦੀ ਹਾਲਤ ਗੰਭੀਰ

Prabhjot Kaur
2 Min Read

ਲੁਧਿਆਣਾ : ਜਗਰਾਓਂ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਪ੍ਰਾਈਵੇਟ ਸਕੂਲ ਦੇ 15 ਵਿਦਿਆਰਥੀ ਜ਼ਖਮੀ ਹੋ ਗਏ ਹਨ। ਜ਼ਖਮੀਆਂ ‘ਚੋਂ 2 ਵਿਦਿਆਰਥੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਹਨਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਇਹ ਘਟਨਾ ਜਗਰਾਓਂ ਦੇ ਪਿੰਡ ਕੋਠੇ ਬੱਗੂ ਨੇੜੇ ਵਾਪਰੀ ਹੈ। ਹਾਦਸਾ ਸੈਕਰਟ ਹਾਰਟ ਕੌਨਵੈਂਟ ਸਕੂਲ ਦੀ ਬੱਸ ਅਤੇ ਪੀਆਰਟੀਸੀ ਬੱਸ ਨਾਲ ਵਾਪਰਿਆ ਹੈ।

ਲੁਧਿਆਣਾ ਜਗਰਾਓਂ ਫਿਰੋਜ਼ਪੁਰ ਰੋਡ ‘ਤੇ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਸਕੂਲ ਬੱਸ ਜਾ ਰਹੀ ਸੀ ਤਾਂ ਸਾਹਮਣੇ ਤੋਂ ਆ ਰਹੀ ਰੋਡਵੇਜ਼ ਦੀ ਬੱਸ ਨਾਲ ਬੁਰੀ ਤਰ੍ਹਾਂ ਟਕਰਾਅ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਲ ਬੱਸ ਅੱਗਿਓਂ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਹਾਦਸੇ ਦਾ ਕਾਰਨ ਤੇਜ਼ ਰਫ਼ਤਾਰ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀ ਵਿਦਿਆਰਥੀਆਂ ਨੂੰ ਹਸਪਤਾਲ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ਅਤੇ ਪੀਆਰਟੀਸੀ ਬੱਸ ਦੇ ਡਰਾਇਵਰ ਵੀ ਗੰਭੀਰ ਰੂਪ ਵਿੱਚ ਜ਼ਖਮੀ ਹਨ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰੇ ਇਸ ਘਟਨਾ ਦੀ ਜਾਣਕਾਰੀ ਸਬੰਧੀ ਗੱਲ ਆਖੀ ਹੈ। ਹਰਜੋਤ ਬੈਂਸ ਨੇ ਲਿਖਿਆ ਕਿ ਜਗਰਾਓਂ ‘ਚ ਹੋਏ ਸੜਕ ਹਾਦਸੇ ਬਾਰੇ ਜਾਣਕਾਰੀ ਮਿਲੀ। ਕਈ ਸਕੂਲੀ ਬੱਚਿਆਂ ਦੇ ਜ਼ਖ਼ਮੀ ਹੋਣ ਬਾਰੇ ਪਤਾ ਚੱਲਿਆ ਹੈ। ਮੈਂ ਪੁਲਿਸ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਾਂ। ਪਰਮਾਤਮਾ ਅੱਗੇ ਸਾਰੇ ਬੱਚਿਆਂ ਦੀ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment