ਖੰਨਾ: ਬਿਹਾਰ ਤੋਂ ਪੰਜਾਬ ਝੋਨਾ ਲਗਾਉਣ ਲਈ ਆ ਰਹੇ ਮਜ਼ਦੂਰਾਂ ਦੀ ਬੱਸ ਖੰਨਾ ਨੈਸ਼ਨਲ ਹਾਈਵੇ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਇੱਕ ਤੇਜ਼ ਰਫ਼ਤਾਰ ਟਰੱਕ ਵਲੋਂ ਬੱਸ ਨੂੰ ਟੱਕਰ ਮਾਰ ਦੇਣ ਨਾਲ ਵਾਪਰਿਆ । ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ।
ਇਸ ਹਾਦਸੇ ਵਿੱਚ ਟਰੱਕ ਡਰਾਈਵਰ ਸਮੇਤ ਪੰਜ ਤੋਂ ਵੱਧ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਔਰਤਾਂ ਤੇ ਬੱਚਿਆਂ ਸਮੇਤ 25 ਤੋਂ ਵੱਧ ਜ਼ਖ਼ਮੀ ਹੋ ਗਏ। ਹਾਦਸਾ ਦੇਰ ਰਾਤ 12.50 ਵਜੇ ਵਾਪਰਿਆ। ਜ਼ਖ਼ਮੀਆਂ ਨੂੰ ਤੁਰੰਤ ਆਪਣੇ ਵਾਹਨਾਂ, ਪੁਲੀਸ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਦੀ ਮਦਦ ਨਾਲ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ।
ਮਜ਼ਦੂਰਾਂ ਨਾਲ ਭਰੀ ਬੱਸ ਬਿਹਾਰ ਦੇ ਬੈਤੀਆ ਤੋਂ ਖੰਨਾ ਆ ਰਹੀ ਸੀ। ਬੱਸ ਵਿੱਚ ਸਵਾਰ 50 ਤੋਂ ਵੱਧ ਲੋਕਾਂ ਨੇ ਝੋਨਾ ਲਾਉਣ ਲਈ ਖੰਨਾ ਦੇ ਜਰਗ ਅਤੇ ਰੌਣੀ ਪਿੰਡ ਜਾਣਾ ਸੀ। ਪਰ ਖੰਨਾ ਵਿਖੇ ਉਤਰਨ ਤੋਂ ਪਹਿਲਾਂ ਹੀ ਹਾਦਸਾ ਵਾਪਰ ਗਿਆ। ਟਰੱਕ ਨਾਲ ਟਕਰਾਉਣ ਤੋਂ ਬਾਅਦ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ ਰੇਲਿੰਗ ਤੋੜ ਕੇ ਸੜਕ ਦੇ ਕਿਨਾਰੇ ਸਥਿਤ ਦੁਕਾਨਾਂ ਵਿੱਚ ਜਾ ਵੜੀ। ਜਿੱਥੇ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾਉਣ ਤੋਂ ਬਾਅਦ ਬੱਸ ਰੁਕੀ। ਸਿਵਲ ਹਸਪਤਾਲ ਵਿੱਚ ਪੰਜ ਦੇ ਕਰੀਬ ਵਿਅਕਤੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।