ਨਿਊਜ਼ ਡੈਸਕ: ਪਾਕਿਸਤਾਨ ਵਿੱਚ ਦੋ ਸਿੱਖ ਭਰਾਵਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਤੇ ਉਨ੍ਹਾਂ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ। ਜਿਸਦੀ ਸੋਸ਼ਲ਼ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀ ਹੈ। ਇਨ੍ਹਾਂ ਸਿੱਖਾਂ ਉੱਪਰ ਗੁਆਂਢੀਆਂ ਨੇ ਹੀ ਡੰਡਿਆਂ ਨਾਲ ਹਮਲਾ ਕੀਤਾ । ਸਿੱਖ ਭਰਾਵਾਂ ਨੇ ਇਲਜ਼ਾਮ ਲਾਇਆ ਹੈ ਕਿ ਜਦੋਂ ਉਹ ਪੁਲਿਸ ਕੋਲ ਗਏ ਤਾਂ ਕੇਸ ਦਰਜ ਨਹੀਂ ਕੀਤਾ ਗਿਆ।
ਇਸ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ‘ਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ।ਉਨ੍ਹਾਂ ਕਿਹਾ ਕਿ ਤਾਜਾ ਮਾਮਲੇ ‘ਚ ਵੀ ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਸਗੋਂ ਸਿੱਖਾਂ ਤੇ ਦਬਾਅ ਬਣਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗਲ ਕਰਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ।
ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ਕੱਟੜਪੰਥੀਆਂ ਦੇ ਹਮਲੇ ਦਾ ਸ਼ਿਕਾਰ ਹੋਏ ਸਿੱਖ ਪਰਿਵਾਰ ਨੇ ਪਾਕਿ ਦੀ ਸਿੱਖ ਸੰਗਤ ਦੇ ਸਹਿਯੋਗ ਨਾਲ ਇਨਸਾਫ਼ ਦੀ ਅਪੀਲ ਕੀਤੀ ਹੈ।
Sikh family of Sri Nankana Sahib that was attacked by radicals, appeals for justice with the support of Sikh Sangat of Pak. No action taken agnst culprits despite FIR!@GovtofPakistan continues to ignore minorities & their rights under pressure from radical groups@MEAIndia @ANI https://t.co/4cPP4t0EIC pic.twitter.com/NYqmh7MudM
— Manjinder Singh Sirsa (@mssirsa) February 5, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.