ਪਾਕਿਸਤਾਨ ‘ਚ ਦੋ ਸਿੱਖ ਭਰਾਵਾਂ ਦੀ ਬੁਰੀ ਤਰ੍ਹਾਂ ਕੁੱਟਮਾਰ, ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸਖ਼ਤ ਨਿੰਦਾ

Rajneet Kaur
2 Min Read

ਨਿਊਜ਼ ਡੈਸਕ: ਪਾਕਿਸਤਾਨ ਵਿੱਚ ਦੋ ਸਿੱਖ ਭਰਾਵਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਤੇ ਉਨ੍ਹਾਂ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ। ਜਿਸਦੀ ਸੋਸ਼ਲ਼ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀ ਹੈ।  ਇਨ੍ਹਾਂ ਸਿੱਖਾਂ ਉੱਪਰ ਗੁਆਂਢੀਆਂ ਨੇ ਹੀ ਡੰਡਿਆਂ ਨਾਲ ਹਮਲਾ ਕੀਤਾ । ਸਿੱਖ ਭਰਾਵਾਂ ਨੇ ਇਲਜ਼ਾਮ ਲਾਇਆ ਹੈ ਕਿ ਜਦੋਂ ਉਹ ਪੁਲਿਸ ਕੋਲ ਗਏ ਤਾਂ ਕੇਸ ਦਰਜ ਨਹੀਂ ਕੀਤਾ ਗਿਆ।

ਇਸ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ  ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ‘ਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ।ਉਨ੍ਹਾਂ ਕਿਹਾ ਕਿ ਤਾਜਾ ਮਾਮਲੇ ‘ਚ ਵੀ ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਸਗੋਂ ਸਿੱਖਾਂ ਤੇ ਦਬਾਅ ਬਣਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗਲ ਕਰਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ।

ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ਕੱਟੜਪੰਥੀਆਂ ਦੇ ਹਮਲੇ ਦਾ ਸ਼ਿਕਾਰ ਹੋਏ ਸਿੱਖ ਪਰਿਵਾਰ ਨੇ ਪਾਕਿ ਦੀ ਸਿੱਖ ਸੰਗਤ ਦੇ ਸਹਿਯੋਗ ਨਾਲ ਇਨਸਾਫ਼ ਦੀ ਅਪੀਲ ਕੀਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment