ਚੰਡੀਗੜ੍ਹ: ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਹੁਣ ਕੜਕਦੀ ਠੰਡ ਸ਼ੁਰੂ ਹੋ ਗਈ ਹੈ। ਲੋਕਾਂ ਨੂੰ ਸਵੇਰੇ ਬਾਹਰ ਨਿਕਲਣ ‘ਚ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ‘ਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਹੈ। ਹਾਲਾਂਕਿ ਹੁਣ ਤੱਕ ਦਿੱਲੀ-ਐਨਸੀਆਰ ਵਿੱਚ ਸੀਤ ਲਹਿਰ ਦੀ ਸਥਿਤੀ ਪੈਦਾ ਨਹੀਂ ਹੋਈ ਹੈ ਅਤੇ ਮੌਸਮ ਸਾਫ਼ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅੰਕੜਿਆਂ ਮੁਤਾਬਿਕ ਐਤਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ ਅੱਠ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਆਈਐਮਡੀ ਨੇ ਕਿਹਾ ਕਿ ਐਤਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.2 ਡਿਗਰੀ ਘੱਟ ਸੀ।
ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਦਰਮਿਆਨੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ IMD ਨੇ ਕਿਹਾ ਕਿ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਰ ਗਿਰਾਵਟ ਆ ਸਕਦੀ ਹੈ। ਉੱਤਰੀ ਅਤੇ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਐਤਵਾਰ (15 ਨਵੰਬਰ) ਨੂੰ ਠੰਡ ਜਾਰੀ ਰਹੀ। ਦਿੱਲੀ, ਪੰਜਾਬ ਅਤੇ ਰਾਜਸਥਾਨ ਵਿੱਚ ਪਾਰਾ ਕਈ ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ। ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋਣ ਕਾਰਨ ਕੜਾਕੇ ਦੀ ਠੰਢ ਤੋਂ ਕੁਝ ਰਾਹਤ ਮਿਲੀ ਹੈ।
ਆਦਮਪੁਰ ਚ ਘੱਟੋ-ਘੱਟ ਤਾਪਮਾਨ 1.3 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।