ਚੰਡੀਗੜ੍ਹ: ਪੂਰੇ ਪੰਜਾਬ ਵਿੱਚ ਜ਼ਬਰਦਸਤ ਮੀਂਹ ਅਤੇ ਗੜੇਮਾਰੀ ਹੋਈ ਹੈ । ਕਈ ਇਲਾਕਿਆਂ ਵਿਚ ਹੋਈ ਗੜੇਮਾਰੀ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਹੈ।
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਲੁਧਿਆਣਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਵਿਚ ਬਿਜਲੀ ਅਤੇ ਗੜੇਮਾਰੀ ਦੇ ਨਾਲ ਗੰਭੀਰ ਤੂਫਾਨ (ਹਵਾ ਦੀ ਗਤੀ 60-70 ਕਿਲੋਮੀਟਰ) ਦੀ ਸੰਭਾਵਨਾ ਹੈ।
ਇਸ ਦੌਰਾਨ ਬਠਿੰਡਾ ਦੇ ਪਿੰਡ ਭਗਤ ਭਾਈ ਕਾ ਵਿਖੇ ਤੇਜ਼ ਹਨੇਰੀ ਕਾਰਨ ਇਕ ਟਰੈਕਟਰ ਟਰਾਲੀ ਵੀ ਪਲਟ ਗਈ। ਜਿਸ ‘ਚ 6 ਲੋਕ ਜ਼ਖਮੀ ਹੋ ਗਏ। ਇਨ੍ਹਾਂ ‘ਚੋਂ 2 ਜ਼ਖਮੀਆਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ‘ਚ ਰੈਫਰ ਕਰ ਦਿਤਾ ਗਿਆ। ਸ਼ਹਿਰ ਦੇ ਵੱਖ-ਵੱਖ ਪਿੰਡਾਂ ‘ਚ ਭਾਰੀ ਗੜੇਮਾਰੀ ਹੋਈ ਹੈ। ਮੌਸਮ ਵਿਭਾਗ ਨੇ ਅੱਜ ਕਈ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਸੀ। ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਕਾਰਨ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ ਅਤੇ ਯੋਗ ਮੁਆਵਜ਼ਾ ਦਿਤਾ ਜਾਵੇ।
ਮਨਾਲੀ ਸੋਲੰਗਨਾਲਾ ਸੜਕ ਕੇ ਕਈ ਗੱਡੀਆਂ ਪਲਟ ਗਈਆਂ । ਇਸ ਵਿੱਚ ਕਿਸੇ ਦੇ ਜਖਮੀ ਹੋਣ ਦੀ ਖਬਰ ਨਹੀਂ ਹੈ । ਹਾਲਾਂਕਿ ਮਲਬੇ ਦੀ ਵਜ੍ਹਾ ਕਰਕੇ ਸੜਕ ਆਵਾਜਾਹੀ ਪੂਰੀ ਤਰ੍ਹਾਂ ਨਾਲ ਠੱਪ ਹੋ ਗਈ ਹੈ । ਹਿਮਾਚਲ ਅਤੇ ਜੰਮੂ-ਕਸ਼ਮੀਰ ਵਿੱਚ 24 ਘੰਟਿਆਂ ਤੋਂ ਬਰਫਬਾਰੀ ਹੋ ਰਹੀ ਹੈ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।