ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

TeamGlobalPunjab
1 Min Read

ਗੁਰਦਾਸਪੁਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਆਪ ’ਚ ਸ਼ਾਮਲ ਹੋ ਗਏ ਹਨ, ਅਰਵਿੰਦ ਕੇਜਰੀਵਾਲ ਨੇ ਖੁਦ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ।

ਅੱਜ ਸਵੇਰੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਸਿੱਧੇ ਹੀ ਸੇਵਾ ਸਿੰਘ ਸੇਖਵਾਂ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਸੇਖਵਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦਾ ਘਰ ਪਹੁੰਚਣ ‘ਤੇ ਸਵਾਗਤ ਕੀਤਾ ਗਿਆ।

ਸੂਤਰਾਂ ਦੇ ਹਵਾਲੇ ਤੋਂ ਕੁਝ ਦਿਨ ਪਹਿਲਾਂ ਇਹ ਖ਼ਬਰ ਆਈ ਕਿ ਸੇਵਾ ਸਿੰਘ ਸੇਖਵਾਂ ਨੇ ਰਾਘਵ ਚੱਢਾ ਨਾਲ ਮੋਹਾਲੀ ‘ਚ ਮੁਲਾਕਾਤ ਕੀਤੀ ਸੀ ਤੇ ਉੱਥੇ ਹੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਪ੍ਰੋਗਰਾਮ ਤਹਿ ਕਰ ਲਿਆ ਗਿਆ ਸੀ , ਜਿਸ ਤੋਂ ਬਾਅਦ ਅੱਜ ਪਿੰਡ ਸੇਖਵਾਂ ‘ਚ ਦੋਵੇਂ ਆਗੂਆਂ ਨੇ ਮੁਲਾਕਾਤ ਕੀਤੀ ਅਤੇ ਸੇਵਾ ਸਿੰਘ ਸੇਖਵਾਂ ਨੂੰ ਆਪ ‘ਚ ਸ਼ਾਮਲ ਕਰ ਲਿਆ।

Share this Article
Leave a comment