SGPC ਦੀ ਪ੍ਰਧਾਨ ਦੀ ਚੋਣ : “ਲਿਫਾਫਾ ਕਲਚਰ ਦੀ ਬਜਾਏ ਮੈਂਬਰਾਂ ਦੀ ਜਾਣੀ ਜਾਵੇ ਰਾਇ”

Global Team
2 Min Read

ਅੰਮ੍ਰਿਤਸਰ : ਸਿੱਖਾਂ ਦੀ ਪਾਰਲੀਮੈਂਟ ਵਜੋਂ ਜਾਂਣੀ ਸ਼੍ਰੋਮਣੀ ਗੁ. ਪ੍ਰ. ਕਮੇਟੀ ਦੀ ਚੋਣ ਅੱਜ ਕੱਲ ਖੂਬ ਚਰਚਾ ‘ਚ ਹੈ। 9 ਨਵੰਬਰ ਵਾਲੇ ਦਿਨ ਚੋਣ ਹੋਣੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁ. ਪ੍ਰ. ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਖੁੱਲ੍ਹ ਕੇ ਮੈਦਾਨ ‘ਚ ਹਨ। ਬੀਬੀ ਜਗੀਰ ਕੌਰ ਵੱਲੋਂ ਚੋਣ ਲੜਨ ਦੀ ਗੱਲ ਕਹੀ ਗਈ ਹੈ। ਜਿਸ ਤੋਂ ਬਾਅਦ ਸਿਆਸੀ ਹਲਕਿਆਂ ‘ਚ ਹਲਚਲ ਤੇਜ ਹੋ ਚੁਕੀ ਹੈ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਇਸ ਵਾਰ ਲਿਫਾਫਾ ਕਲਚਰ ਦੀ ਬਜਾਏ ਮੈਂਬਰਾਂ ਦੀ ਰਾਇ ਜਾਣਨੀ ਚਾਹੀਦੀ ਹੈ।

ਦੱਸ ਦੇਈਏ ਕਿ ਸ਼੍ਰੋਮਣੀ ਗੁ. ਪ੍ਰ. ਕਮੇਟੀ ਦੇ ਪ੍ਰਧਾਨ ਦੀ ਚੋਣ ਹਰ ਸਾਲ ਹੁੰਦੀ ਹੈ। ਜਿਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਵੱਲੋਂ ਨਾਮ ਪੇਸ਼ ਕੀਤਾ ਜਾਂਦਾ ਹੈ। ਜੇਕਰ ਉਸ ਨਾਮ ‘ਤੇ ਸਹਿਮਤੀ ਬਣਦੀ ਹੈ ਤਾਂ ਠੀਕ ਹੈ ਨਹੀਂ ਫਿਰ ਮੈਬਰਾਂ ਵੱਲੋਂ ਵੋਟਾਂ ਪਾਈਆਂ ਜਾਂਦੀਆਂ ਹਨ। ਜਿਸ ਤਹਿਤ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਉਹ ਵੀ ਬਤੌਰ ਪ੍ਰਧਾਨ ਸੇਵਾਵਾਂ ਨਿਭਾਉਣਾ ਚਾਹੁੰਦੇ ਹਨ।

ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਇਸ ਲਈ ਉਹ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਸਨ। ਬੀਬੀ ਜੀ ਦਾ ਕਹਿਣਾ ਹੈ ਕਿ ਉਨ੍ਹਾਂ ਅਕਾਲੀ ਦਲ ਪ੍ਰਧਾਨ ਨੂੰ ਕਿਹਾ ਹੈ ਕਿ ਇਸ ਵਾਰ ਲਿਫਾਫਾ ਕਲਚਰ ਦੀ ਬਜਾਏ ਜੋ ਜੋ ਮੈਂਬਰ ਪ੍ਰਧਾਨਗੀ ਦੀ ਚੋਣ ਲੜਨਾ ਚਾਹੁੰਦੇ ਹਨ ਉਨ੍ਹਾਂ ਵਿੱਚ ਚੋਣ ਕਰਵਾਓ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਹੁਣ ਉਹ ਆਪਣਾ ਸਮਾਂ ਅਜਾਈ ਗਵਾਉਣ ਦੀ ਬਜਾਏ ਗੁਰੂਘਰ ਦੀ ਸੇਵਾ ਕਰਨਾ ਚਾਹੁੰਦੇ ਹਨ।

Share This Article
Leave a Comment