ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਮਿਲੇ ਤੋਫਿਆਂ ਦੀ ਨਿਲਾਮੀ ’ਤੇ ਆਪਣਾ ਪ੍ਰਤੀਕਰਮ ਦਿੱਤਾ ਹੈ। ਦਸ ਦਈਏ ਕਿ PM ਮੋਦੀ ਨੂੰ ਤੋਹਫ਼ੇ ‘ਚ ਮਿਲੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਈ-ਨਿਲਾਮੀ ਕਰਨ ਦੇ ਫੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ। PM ਮੋਦੀ ਨੂੰ ਮਿਲੇ 912 ਸਨਮਾਨਾਂ ਨੂੰ ਨਿਲਾਮ ਕਰਨ ਲਈ ਪ੍ਰੋਗਰਾਮ 2 ਅਕਤੂਬਰ ਤੋਂ ਰੱਖਿਆ ਗਿਆ ਹੈ ਜਿਸ ਦੀ ਨਿਲਾਮੀ 31 ਅਕਤੂਬਰ ਤੱਕ ਹੋਣੀ ਹੈ। ਇਸ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਵੀ ਸ਼ਾਮਿਲ ਹਨ। ਪ੍ਰਧਾਨ ਮੰਤਰੀ ਨੂੰ 23 ਮਾਰਚ 2015 ਨੂੰ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਂਟ ਕੀਤਾ ਸੀ।
ਧਾਮੀ ਨੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਸਨਮਾਨਾਂ ਅਤੇ ਤੋਹਫਿਆਂ ਦੀ ਕੀਤੀ ਜਾ ਰਹੀ ਨਿਲਾਮੀ ਵਿੱਚ ਸ੍ਰੀ ਹਰਿਮੰਦਰ ਸਹਿਬ ਦੇ ਮਾਡਲ ਨੂੰ ਨਿਲਾਮ ਨਹੀਂ ਕੀਤਾ ਜਾਣਾ ਚਾਹੀਦਾ। ਇਹ ਆਮ ਤੋਹਫ਼ਾ ਨਹੀਂ ਸਗੋਂ ਇੱਕ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ।ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਆਪਣੇ ਗ੍ਰਹਿ ਵਿਖੇ ਸਜ਼ਾ ਕੇ ਰੱਖਣ।
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਮਿਲੇ ਸਨਮਾਨਾਂ ਅਤੇ ਤੋਹਫਿਆਂ ਦੀ ਕੀਤੀ ਜਾ ਰਹੀ ਨਿਲਾਮੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਹਿਬ ਦੇ ਮਾਡਲ ਨੂੰ ਨਿਲਾਮ ਨਹੀਂ ਕੀਤਾ ਜਾਣਾ ਚਾਹੀਦਾ। ਇਹ ਆਮ ਤੋਹਫ਼ਾ ਨਹੀਂ ਸਗੋਂ ਇੱਕ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ। ਮੈਂ ਪ੍ਰਧਾਨ ਮੰਤਰੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ… pic.twitter.com/9q1iXZVfKn
— Harjinder Singh Dhami (@SGPCPresident) October 25, 2023
ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਵੀ ਈ-ਨਿਲਾਮੀ ‘ਤੇ ਸੁਖਬੀਰ ਸਿੰਘ ਬਾਦਲ ਨੇ ਐਕਸ ‘ਤੇ ਕਿਹਾ ਕਿ ਮੈਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਹੈ ਕਿ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਦੀ ਨਿਲਾਮੀ ਕਰਨ ਜਾ ਰਹੀ ਹੈ। ਇਹ ਮਾਡਲ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀਆਂ ਬਖਸ਼ਿਸ਼ਾਂ ਦੇ ਪਵਿੱਤਰ ਪ੍ਰਤੀਕ ਵਜੋਂ ਤੋਹਫ਼ੇ ਵਜੋਂ ਦਿੱਤਾ ਗਿਆ ਸੀ ਅਤੇ ਇਸ ਨੂੰ ਨਿਲਾਮ ਕਰਨਾ ਇਸ ਦਾ ਘੋਰ ਨਿਰਾਦਰ ਹੋਵੇਗਾ।
ਮੈਨੂੰ ਇਹ ਜਾਣ ਕੇ ਗਹਿਰਾ ਦੁੱਖ ਲੱਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ ਵਿੱਚ ਵੇਚਣ ਜਾ ਰਹੀ ਹੈ। ਇਹ ਮਾਡਲ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਅਤੇ ਅਸ਼ੀਰਵਾਦ ਦੇ ਪਵਿੱਤਰ ਚਿੰਨ੍ਹ… pic.twitter.com/AOfkMJ6L3R
— Sukhbir Singh Badal (@officeofssbadal) October 25, 2023
ਈ-ਨਿਲਾਮੀ ਵਿੱਚ ਪੀਐਮ ਮੋਦੀ ਨੂੰ ਦਰਬਾਰ ਸਾਹਿਬ ਦਾ ਮਾਡਲ ਤੋਹਫੇ ਵਿਚ ਮਿਲਿਆ ਸੀ, ਜਿਸ ਨੂੰ ਵੀ ਈ-ਨਿਲਾਮੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਉਤੇ ਪੰਜਾਬ ਦੀ ਵੱਖ-ਵੱਖ ਪਾਰਟੀਆਂ ਦੇ ਆਗੂਆਂ ਸਮੇਤ ਐਸਜੀਪੀਸੀ ਵੱਲੋਂ ਵੀ ਇਤਰਾਜ ਪ੍ਰਗਟ ਕੀਤਾ ਗਿਆ ਹੈ।
PM @narendramodi Ji you are in process of auctioning gifts received by you as PM, which also includes model of Shri Harimandir Sahib ji. You are requested to take it out from the list as it is not an item which can attract any finite value in monetary terms. It will hurt feelings…
— Amarinder Singh Raja Warring (@RajaBrar_INC) October 25, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.