SGPC ਵਲੋਂ ਪਾਕਿਸਤਾਨ ਰੇਲ ਹਾਦਸੇ ‘ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ

TeamGlobalPunjab
1 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਸ਼ੇਖੁਪੁਰਾ ‘ਚ ਵਾਪਰੇ ਰੇਲ ਹਾਦਸੇ ‘ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ ਲੱਖ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਉੱਥੇ ਹੀ ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਉਨ੍ਹਾਂ ਵੱਲੋਂ ਵੀ ਪੀੜਤ ਪਰਿਵਾਰਾਂ ਦੀ ਆਰਥਿਕ ਸਹਾਇਤਾ ਕੀਤੀ ਜਾਵੇ ਤੇ ਰੇਲ ਹਾਦਸੇ ਲਈ ਜ਼ਿੰਮੇਵਾਰ ਲੋਕਾਂ ‘ਤੇ ਕਾਰਵਾਈ ਕੀਤੀ ਜਾਵੇ।

ਦਸ ਦੇਈਏ ਬੀਤੇ ਦਿਨੀਂ ਰੇਲ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀਆਂ ਦੀ ਸਿਹਤਯਾਬੀ ਦੀ ਅਰਦਾਸ ਕੀਤੀ ਗਈ। ਇਸ ਸਬੰਧ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਕੱਠੇ ਹੋਏ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਨੇ ਮੂਲ ਮੰਤਰ ਅਤੇ ਗੁਰੂ ਮੰਤਰ ਦਾ ਜਾਪ ਕੀਤਾ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਤੇ ਟਰੇਨ ਦੀ ਭਿਆਨਕ ਟੱਕਰ ‘ਚ 22 ਸਿਖਾਂ ਦੀ ਜਾਨ ਚਲੇ ਗਈ ਸੀ। ਜਾਣਕਾਰੀ ਮੁਤਾਬਕ ਸਾਰੇ ਇੱਕੋ ਸਿੱਖ ਪਰਿਵਾਰ ਦੇ ਦੱਸੇ ਜਾ ਰਹੇ ਹਨ ਜੋ ਪੇਸ਼ਾਵਰ ਦੇ ਰਹਿਣ ਵਾਲੇ ਹਨ।

Share This Article
Leave a Comment