ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ

Prabhjot Kaur
1 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਲ 2023-24 ਲਈ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ। ਬਜਟ ਇਜਲਾਸ ਦੀ ਇਕੱਤਰਤਾ ਤੇਜਾ ਸਿੰਘ ਸਮੁੰਦਰੀ ਹਾਲ, ਸ਼੍ਰੀ ਅੰਮ੍ਰਿਤਸਰ ਵਿਖੇ ਹੋਈ। ਬਜਟ ਪੇਸ਼ ਕਰਨ ਤੋਂ ਪਹਿਲਾਂ ਪੰਜ ਵਾਰ ਮੂਲ ਮੰਤਰ ਦਾ ਜਾਪ ਕੀਤਾ ਗਿਆ ਅਤੇ ਬਜਟ ਦੀ ਸ਼ੁਰੂਆਤ ਵਿੱਚ ਵਿਛੜ ਚੁੱਕੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਇਹ ਬਜਟ ਪੇਸ਼ ਕੀਤਾ।

ਗਰੇਵਾਲ ਨੇ ਦਾਅਵਾ ਕੀਤਾ ਕਿ ਇਸ ਬਜਟ ਲਈ ਸੰਗਤ ਦੇ ਸੁਝਾਅ ਵੀ ਸ਼ਾਮਿਲ ਕੀਤੇ ਗਏ ਹਨ। ਐਸਜੀਪੀਸੀ ਨੇ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ। ਜਿਸ ‘ਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ ਰੁਪਏ ਦਾ ਵੱਖਰਾ ਬਜਟ ਪੇਸ਼ ਕੀਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment