ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ’ਚ ਸੱਦੇ ਗਏ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਬਜਟ ਇਜਲਾਸ ਦੀ ਕਾਰਵਾਈ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਸ਼ੁਰੂ ਕੀਤੀ।
ਇਸ ਦੌਰਾਨ ਬਲਵਿੰਦਰ ਸਿੰਘ ਬੈਂਸ, ਸੇਵਾ ਸਿੰਘ ਸੇਖਵਾਂ ਅਤੇ ਵਿਰੋਧੀ ਧਿਰਾਂ ਨਾਲ ਸੰਬੰਧਿਤ ਹੋਰ ਮੈਂਬਰਾਂ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਰੋਧ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਸਿੱਖ ਗੁਰਦੁਆਰਾ ਐਕਟ ਮੁਤਾਬਕ ਹਰ ਸਾਲ ਮਾਰਚ ਮਹੀਨੇ ਵਿਚ ਹੁੰਦਾ ਹੈ ਪਰ ਇਸ ਵਾਰ ਕਰੋਨਾ ਕਾਰਨ ਇਹ ਪੱਛੜ ਗਿਆ। ਹੁਣ ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਪ੍ਰਵਾਨਗੀ ਲੈ ਕੇ ਬਜਟ ਇਜਲਾਸ ਕਰਨ ਦਾ ਫ਼ੈਸਲਾ ਕੀਤਾ ਸੀ।