ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਹੈਰੀਟੇਜ ਸਟ੍ਰੀਟ ‘ਤੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਨੇੜੇ ਪਾਰਕਿੰਗ ‘ਚ ਖੜ੍ਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਬੱਸਾਂ ਨਾਲ ਬੁੱਧਵਾਰ ਦੇਰ ਰਾਤ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਬੱਸਾਂ ਦੇ ਸ਼ੀਸ਼ੇ ਤੇ ਹੋਰ ਹਿੱਸੇ ਨੁਕਸਾਨੇ ਹੋਏ ਮਿਲੇ ਹਨ।
ਦੋਸ਼ ਹੈ ਕਿ ਬੁੱਧਵਾਰ ਦੇਰ ਰਾਤ ਕੁਝ ਲੋਕਾਂ ਨੇ ਬੱਸਾਂ ਨੂੰ ਨਿਸ਼ਾਨਾ ਬਣਾਇਆ ਅਤੇ ਭੰਨਤੋੜ ਕੀਤੀ। ਘਟਨਾ ਤੋਂ ਬਾਅਦ, ਬੱਸਾਂ ਦੀਆਂ ਖਿੜਕੀਆਂ ਅਤੇ ਹੋਰ ਹਿੱਸਿਆਂ ਨੂੰ ਨੁਕਸਾਨ ਪਹੁੰਚਿਆ ਹੈ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਬੱਸਾਂ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਹਾਲਾਂਕਿ, ਗੋਲੀਬਾਰੀ ਦੀ ਅਧਿਕਾਰਤ ਪੁਸ਼ਟੀ ਅਜੇ ਤੱਕ ਨਹੀਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਵੀ ਖੰਗਾਲੀ ਜਾ ਰਹੀ ਹੈ। ਫੁਟੇਜ਼ ‘ਚ ਕੁਝ ਲੋਕ ਬੱਸਾਂ ਨਾਲ ਭੰਨਤੋੜ ਕਰਦੇ ਦਿਖਾਈ ਦੇ ਰਹੇ ਹਨ, ਜਿਸ ਦੇ ਆਧਾਰ ਤੇ ਪੁਲਿਸ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਫਿਲਹਾਲ ਬੱਸਾਂ ਨੂੰ ਨਿਸ਼ਾਨਾ ਬਣਾਉਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ਼ ਤੇ ਹੋਰ ਸਬੂਤਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

