SGPC ਦਾ ਮਹਾਰਾਸ਼ਟਰ ਸਰਕਾਰ ਖਿਲਾਫ ਧਰਨਾ, ਪ੍ਰਧਾਨ ਐਡਵੋਕੇਟ ਧਾਮੀ ਵੀ ਹੋਏ ਸ਼ਾਮਲ

Prabhjot Kaur
1 Min Read

Nanded Sikh Gurdwara Act amendment: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਂਦੇੜ ਸੋਧ ਕਾਨੂੰਨ ਵਿਰੁੱਧ ਮਹਾਰਾਸ਼ਟਰ ਸਰਕਾਰ ਖਿਲਾਫ ਡਟ ਵਿਰੋਧ ਕਰ ਰਹੀ ਹੈ। ਇਹ ਰੋਸ ਮਾਰਚ ਨਾਂਦੇੜ ਦੇ ਗੁਰਦੁਆਰਾ ਸਾਹਿਬ ਤੋਂ ਨਾਂਦੇੜ ਡੀਸੀ ਦਫ਼ਤਰ ਲਈ ਰਵਾਨਾ ਹੋਇਆ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਨਾਂਦੇੜ ਪਹੁੰਚੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਪੁੱਜਿਆ। ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਥਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਪਹੁੰਚ ਗਏ ਹਨ।

- Advertisement -

ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ਼੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ ‘ਚ ਸੋਧ ਕਰਨ ਦੇ ਹਾਲ ਹੀ ‘ਚ ਲਏ ਗਏ ਕੈਬਨਿਟ ਫੈਸਲੇ ਖਿਲਾਫ ਸੰਗਤ ਵੱਲੋਂ ਇਹ ਰੋਸ਼ ਮਾਰਚ ਕੱਢਿਆ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment