NIA ਵੱਲੋਂ ਕਿਸਾਨ ਲੀਡਰਾਂ ਨੂੰ ਭੇਜੇ ਜਾ ਰਹੇ ਸੰਮਨ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ

TeamGlobalPunjab
2 Min Read

ਅੰਮ੍ਰਿਤਸਰ: ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ‘ਚ ਸ਼ਾਮਲ ਕਿਸਾਨ ਲੀਡਰਾਂ ਨੂੰ ਕੇਂਦਰੀ ਜਾਂਚ ਏਜੰਸੀ ਵੱਲੋਂ ਭੇਜੇ ਗਏ ਸੰਮਨ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੇ ਲਈ ਕੇਂਦਰ ਸਰਕਾਰ ਗਲਤ ਹੱਥਕੰਡੇ ਅਪਣਾ ਰਹੀ ਹੈ। ਇਸ ਕਿਸਾਨੀ ਸੰਘਰਸ਼ ਨਾਲ ਜੁੜੇ ਹੋਏ ਲੋਕਾਂ ਸੰਘਰਸ਼ ਨੂੰ ਦਬਾਉਣ ਦੇ ਲਈ ਕੇਂਦਰ ਸਰਕਾਰ ਯੂਏਪੀਏ ਐਕਟ ਦਾ ਗਲਤ ਇਸਤੇਮਾਲ ਕਰ ਰਹੀ ਹੈ। ਖੇਤੀ ਅੰਦੋਲਨ ਦੇ ਨਾਲ ਜੁੜੇ ਲੋਕਾਂ ਨੂੰ ਯੂਏਪੀਏ ਦੇ ਤਹਿਤ ਨੋਟਿਸ ਭੇਜੇ ਜਾ ਰਹੇ ਹਨ ਜੋ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਹੈ ਇਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰਨ ਦੀ ਜਗ੍ਹਾ ਆਪਣੇ ਹੰਕਾਰ ਦੇ ਨਾਲ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਸਵਾਲ ਖੜ੍ਹੇ ਕੀਤੇ ਹਨ ਕਿ ਆਪਣੇ ਹੱਕਾਂ ਅਤੇ ਆਪਣੀ ਪੀੜ੍ਹੀਆਂ ਦੇ ਭਵਿੱਖ ਦੀ ਰੱਖਿਆ ਲਈ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਦੇਸ਼ ਵਿਰੋਧੀ ਕਿਵੇਂ ਕਿਹਾ ਜਾ ਸਕਦਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਪੂਰੇ ਸ਼ਾਂਤਮਈ ਢੰਗ ਦੇ ਨਾਲ ਚੱਲ ਰਿਹਾ ਹੈ ਪਰ ਕੇਂਦਰ ਸਰਕਾਰ ਇਸ ਸੰਘਰਸ਼ ਨੂੰ ਗ਼ਲਤ ਰੰਗਤ ਦੇ ਰਹੀ ਹੈ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕਰ ਰਹੀ ਹੈ।

Share this Article
Leave a comment