SGPC ਵਫਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨਾਲ ਕੀਤੀ ਮੁਲਾਕਾਤ

Global Team
2 Min Read

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਵਿਚਾਲੇ 2 ਜੂਨ, 2025 ਨੂੰ ਬੈਠਕ ਹੋਈ, ਜਿਸਦਾ ਉਦੇਸ਼ 6 ਜੂਨ ਨੂੰ ਹੋਣ ਵਾਲੀ ਓਪਰੇਸ਼ਨ ਬਲੂਸਟਾਰ ਦੀ 41ਵੀਂ ਵਰ੍ਹੇਗੰਢ ਸਮਾਗਮ ਦੌਰਾਨ ਉੱਠ ਰਹੇ ਵਿਵਾਦਾਂ ਨੂੰ ਸੁਲਝਾਉਣਾ ਸੀ।  ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਐਲਾਨ ਕੀਤਾ ਸੀ ਕਿ 6 ਜੂਨ ਨੂੰ ਉਹ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਮ ਸੰਦੇਸ਼ ਨਹੀਂ ਦੇਣ ਦੇਣਗੇ, ਇਸ ਵਿਵਾਦ ਦੇ ਚਲਦਿਆਂ  ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਮਦਮੀ ਟਕਸਾਲ ਪੁੱਜੇ  ਹਨ ਅਤੇ ਇਸ ਵੇਲੇ ਦਮਦਮੀ ਟਕਸਾਲ ਅੰਦਰ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨਾਲ ਬੰਦ ਕਮਰਾ ਮੀਟਿੰਗ ਹੋਈ।

ਬਾਬਾ ਧੁੰਮਾ ਨੇ ਐਸਜੀਪੀਸੀ ਵੱਲੋਂ ਅਕਾਲ ਤਖ਼ਤ ਦੇ ਅਸਥਾਈ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਨੂੰ ਲੈ ਕੇ ਵਿਰੋਧ ਜ਼ਾਹਿਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੜਗੱਜ ਦੀ ਨਿਯੁਕਤੀ ਸਿੱਖ ਮਰਯਾਦਾ ਦੇ ਉਲਟ ਹੈ ਅਤੇ ਕੌਮ ਵੱਲੋਂ ਪ੍ਰਵਾਨ ਨਹੀਂ ਕੀਤੀ ਗਈ। ਇਸ ਕਰਕੇ, ਧੁੰਮਾ ਨੇ ਮੰਗ ਕੀਤੀ ਹੈ ਕਿ 6 ਜੂਨ ਨੂੰ ਗੜਗੱਜ ਨੂੰ ਅਕਾਲ ਤਖ਼ਤ ਤੋਂ ਸੰਦੇਸ਼ ਨਾ ਦੇਣ ਦਿੱਤਾ ਜਾਵੇ।

Share This Article
Leave a Comment