ਅੰਮ੍ਰਿਤਸਰ: ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਚੋਰੀ ਹੋਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੱਡਾ ਫੈਸਲਾ ਲਿਆ ਹੈ। ਡਾ. ਰੂਪ ਸਿੰਘ ਨੇ ਨੈਤਿਕਤਾ ਦੇ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਡਾਕਟਰ ਰੂਪ ਸਿੰਘ ਛੁੱਟੀ ‘ਤੇ ਗਏ ਹੋਏ ਸਨ ਤੇ ਅੱਜ ਪਰਤਨ ਉਪਰੰਤ ਇਹ ਫ਼ੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਦੱਸਿਆ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਏ ਸਨ।
ਇਸ ਲਈ ਉਨ੍ਹਾਂ ਨੇ ਆਪਣੀ ਨੈਤਿਕ ਜ਼ਿੰਮੇਵਾਰੀ ਅਤੇ ਫਰਜ਼ ਸਮਝਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਡਾ.ਰੂਪ ਸਿੰਘ ਨੇ ਨਿੱਜੀ ਕਾਰਨਾਂ ਕਰਕੇ ਵਿਦੇਸ਼ ਜਾਣ ਲਈ ਲੰਬੀ ਛੁੱਟੀ ਲਈ ਹੋਈ ਸੀ