ਇਸ ਵੇਲੇ ਵੱਡੀਂ ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਕਿ ਅੰਤ੍ਰਿਗ ਕਮੇਟੀ ਦੀ ਮਟਿੰਗ ਹੋਈ ਹੈ। ਜਾਣਕਾਰੀ ਮੁਤਾਬਿਕ ਬੈਠਕ ‘ਚ ਫੈਸਲਾ ਲਿਆ ਗਿਆ ਹੈ, ਕਿ 27 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਣੇ ਬਾਕੀ ਹੋਰ ਅਹੁਦੇਦਾਰਾਂ ਦੀ ਚੋਣ ਹੋਵੇਗੀ। ਇਸ ਚੋਣ ਲਈ ਸਾਲਾਨਾ ਇਜਲਾਸ਼ 27 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਹੀ ਪ੍ਰਧਾਨ ਦੀ ਚੋਣ ਹੋਵੇਗੀ। ਇਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਸ਼੍ਰੋਮਣੀ ਕਮੇਟੀ ਦੀ ਵਾਂਗਡੋਰ ਕਿਸ ਦੇ ਹੱਥ ਹੋਵੇਗੀ। ਇਸ ਦੀ ਜਾਣਕਾਰੀ ਖੁਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਹੈ।
ਦੱਸ ਦਈਏ ਕਿ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਹਨ। ਜਨਰਲ ਇਜਲਾਸ 27 ਨਵੰਬਰ 2019 ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ।