ਅੰਮ੍ਰਿਤਸਰ : ਇਸ ਵੇਲੇ ਦੀ ਵੱਡੀ ਖਬਰ ਸ਼੍ਰੋਮਣੀ ਗੁ. ਪ੍ਰ. ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਦੋ ਮੁਲਾਜ਼ਮਾਂ ਦੀ ਆਪਸੀ ਰੰਜਿਸ਼ ਨੇ ਖਤਰਨਾਕ ਰੂਪ ਲੈ ਲਿਆ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁਲਾਜ਼ਮਾਂ ਦਾ ਆਪਸੀ ਵਿਵਾਦ ਚੱਲ ਰਿਹਾ ਸੀ। ਜਿਸ ਤੋਂ ਬਾਅਦ ਇੱਕ ਮੁਲਾਜ਼ਮ ਨੇ ਦੂਜੇ ਉੱਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਗੰਭੀਰ ਰੂਪ ‘ਚ ਜ਼ਖਮੀ ਹੋਏ ਮੁਲਾਜ਼ਮ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਹੈ।
ਮੁਲਾਜ਼ਮ ਧਰਮ ਪ੍ਰਚਾਰ ਕਮੇਟੀ ਦਾ ਮੁਲਾਜ਼ਮ ਸੀ ਇੱਕ ਐਕਾਉਂਟ ਵਿਭਾਗ ਦਾ ਦੱਸਿਆ ਜਾ ਰਿਹਾ ਹੈ। ਜਦੋਂ ਦੁਪਹਿਰ ਤੇਜ਼ਾ ਸਿੰਘ ਸਮੁੰਦਰੀ ਹਾਲ ਵਿੱਚ ਬਣੇ ਦਫਰਤ ਵਿੱਚ ਲੰਚ ਦਾ ਸਮਾਂ ਸੀ ਦੋਵੇ ਖਾਣਾ ਖਾ ਰਹੇ ਸੀ ਤਾਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ। ਇਸ ਦੌਰਾਨ ਦੋਵਾਂ ਨੇ ਇੱਕ ਦੂਜੇ ਤੇ ਕ੍ਰਿਪਾਨਾਂ ਨਾਲ ਹਮਲਾ ਕੀਤਾ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਵਾਪਰਿਆ ਹਾਦਸਾ, ਸੇਵਾਦਾਰ ਦੀ ਹਾਲਤ ਗੰਭੀਰ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।