ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ 2007 ਦੇ ਮਾਮਲੇ ਨਾਲ ਸਬੰਧਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨਾਲ ਜੁੜਿਆ ਹੋਇਆ ਹੈ। ਇਸ ਵਿੱਚ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ 7 ਨਵੰਬਰ ਨੂੰ ਇਸ ਮਾਮਲੇ ’ਤੇ ਸੁਣਵਾਈ ਕਰੇਗਾ।
2007 ਵਿੱਚ ਡੇਰਾ ਮੁਖੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਿਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਗਿਆ। ਉਦੋਂ ਅਕਾਲ ਤਖ਼ਤ ਨੇ ਡੇਰਾ ਮੁਖੀ ਅਤੇ ਉਸ ਦੇ ਸਮਰਥਕਾਂ ਦਾ ਬਾਈਕਾਟ ਕਰਨ ਦਾ ਹੁਕਮ ਦਿੱਤਾ ਸੀ। ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। 2015 ਵਿੱਚ, ਬਠਿੰਡਾ ਜ਼ਿਲ੍ਹਾ ਅਦਾਲਤ ਨੇ ਸੰਮਨ (ਪਟੀਸ਼ਨ) ਨੂੰ ਰੱਦ ਕਰ ਦਿੱਤਾ ਸੀ।
ਹੁਣ SGPC ਨੇ ਅਦਾਲਤ ਵਿੱਚ ਪਾਈ ਮੁੜ ਵਿਚਾਰ ਪਟੀਸ਼ਨ ਵਿੱਚ ਕਿਹਾ ਹੈ ਕਿ ਜਦੋਂ ਸੰਮਨ ਰੱਦ ਹੋਏ ਤਾਂ ਰਾਮ ਰਹੀਮ ’ਤੇ ਜ਼ਬਰਜਨਾਹ ਅਤੇ ਕਤਲ ਦਾ ਇਲਜ਼ਾਮ ਨਹੀਂ ਸੀ। ਜਦਕਿ ਹੁਣ ਡੇਰਾ ਮੁਖੀ ਨੂੰ ਕਤਲ ਅਤੇ ਜ਼ਬਰਜਨਾਹ ਦੇ ਕੇਸਾਂ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਜਿਹੇ ਵਿੱਚ ਸੁਣਵਾਈ ਹੋਣੀ ਚਾਹੀਦੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਨੂੰ ਨੋਟਿਸ ਜਾਰੀ ਨਹੀਂ ਕੀਤਾ ਹੈ। ਅਦਾਲਤ ਇਸ ਮਾਮਲੇ ਦੀ ਅਗਲੇ ਮਹੀਨੇ ਸੁਣਵਾਈ ਕਰੇਗੀ। ਇਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।