ਭਾਈ ਲੌਂਗੋਵਾਲ ਨੇ ਮੱਧ ਪ੍ਰਦੇਸ਼ ’ਚ ਸਿੱਖਾਂ ਨੂੰ ਜਬਰੀ ਉਜਾੜਨ ਦਾ ਲਿਆ ਸਖ਼ਤ ਨੋਟਿਸ

TeamGlobalPunjab
2 Min Read

ਅੰਮ੍ਰਿਤਸਰ: ਮੱਧ ਪ੍ਰਦੇਸ਼ ਵਿੱਚ ਵਸੇ ਸਿੱਖਾਂ ਨੂੰ ਉੱਥੋਂ ਉਜਾੜਨ ਦਾ ਵਿਰੋਧ ਕਰਦੇ ਹੋਏ ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ। ਉਨ੍ਹਾਂ ਨੇ ਕਮੇਟੀ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨ ਤੇ ਪਿੰਡਾਂ ਵਿੱਚ ਸਿੱਖਾਂ ਦੀ ਹਾਲਤ ‘ਤੇ ਇੱਕ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ।

ਇਸ ਕਮੇਟੀ ਵਿੱਚ ਐੱਸਜੀਪੀਸੀ ਦੇ ਕਾਰਜਕਾਰੀ ਮੈਂਬਰ ਇੰਦਰ ਮੋਹਨ ਸਿੰਘ ਲਖਮੀਰ ਵਾਲਾ, ਐੱਸਜੀਪੀਸੀ ਮੈਂਬਰ ਗੁਰਚਰਣ ਸਿੰਘ ਅਤੇ ਤੇਜਿੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਲੌਂਗੋਵਾਲ ਜਲਦ ਹੀ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲਣ ਜਾਣਗੇ ।

- Advertisement -

ਐੱਸਜੀਪੀਸੀ ਪ੍ਰਧਾਨ ਨੇ ਦਾਅਵਾ ਕੀਤਾ ਕਿ ਐੱਮਪੀ ਦੇ ਜਿਲੇ ਸ਼ਿਓਪੁਰ ਦੀ ਤਹਿਸੀਲ ਕਰਹਾਲ ਸਥਿਤ ਪਿੰਡਾਂ ਵਿੱਚ ਪ੍ਰਸ਼ਾਸਨ ਨੇ ਸਿੱਖਾਂ ਦੇ ਘਰ ਤੋੜ ਦਿੱਤੇ ਹਨ। ਫਸਲਾਂ ਨੂੰ ਨਸ਼ਟ ਕਰ ਦਿੱਤਾ ਹੈ ਸਿੱਖਾਂ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ ।

ਉਨ੍ਹਾਂ ਨੇ ਕਿਹਾ ਕਿ ਐੱਸਜੀਪੀਸੀ ਪੀੜਤ ਪਰਿਵਾਰਾਂ ਨੂੰ ਇਨਸਾਫ ਦਵਾਉਣ ਲਈ ਉਨ੍ਹਾਂ ਦੇ ਨਾਲ ਖੜੀ ਹੈ। ਉਹ ਮਾਮਲੇ ਦੀ ਪੂਰੀ ਜਾਣਕਾਰੀ ਇਕੱਠੇ ਕਰ ਰਹੇ ਹਨ ਤਾਂਕਿ ਪ੍ਰਭਾਵਿਤ ਸਿੱਖਾਂ ਦੀ ਮਦਦ ਕੀਤੀ ਜਾ ਸਕੇ। ਲੌਂਗੋਵਾਲ ਅਨੁਸਾਰ ਇਨ੍ਹਾਂ ਪਿੰਡਾਂ ਵਿੱਚ ਵਸੇ ਸਿੱਖ ਪਰਿਵਾਰ ਬੀਤੇ 30 ਸਾਲਾਂ ਤੋਂ ਰਹਿ ਰਹੇ ਹਨ। ਉਨ੍ਹਾਂ ਨੂੰ ਦਬਾਉਣ ਦੀ ਸਾਜਿਸ਼ ਕਰ ਮੁੱਖ ਮੰਤਰੀ ਕਮਲਨਾਥ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ।

ਲੌਂਗੋਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮੱਧ ਪ੍ਰਦੇਸ਼ ਸਰਕਾਰ ਵੱਲੋਂ ਸਿੱਖਾਂ ‘ਤੇ ਕੀਤੇ ਜਾ ਰਹੇ ਜ਼ੁਲਮ ਦੇ ਖਿਲਾਫ ਸਖਤ ਕਾਰਵਾਈ ਕਰ ਸਿੱਖਾਂ ਨੂੰ ਇਨਸਾਫ ਦਿੱਤਾ ਜਾਵੇ।

- Advertisement -
Share this Article
Leave a comment