ਉੜੀਸਾ ‘ਚ ਸਥਿਤ ਇਤਿਹਾਸਕ ਅਸਥਾਨ ਮੰਗੂ ਮੱਠ ਦਾ ਪ੍ਰਬੰਧ ਹਾਸਲ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਤਿਆਰ ਕੀਤੀ ਦੋਹਰੀ ਨੀਤੀ

TeamGlobalPunjab
2 Min Read

ਚੰਡੀਗੜ੍ਹ : ਉੜੀਸਾ ‘ਚ ਜਗਨਨਾਥ ਪੁਰੀ ਸਥਿਤ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਮੱਗੂ ਮੱਠ ਦਾ ਪ੍ਰਬੰਧ ਹਾਸਲ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ  ਕਮੇਟੀ ਨੇ ਦੋਹਰੀ ਨੀਤੀ ਤਿਆਰ ਕੀਤੀ ਹੈ। ਇਸ ਨੀਤੀ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਮੱਗੂ ਮੱਠ ਦਾ ਪ੍ਰਬੰਧ ਹਾਸਲ ਕਰਨ ਲਈ ਉੜੀਸਾ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਦੂਜੇ ਪਾਸੇ ਇਸ ਸਬੰਧ ‘ਚ ਕਮੇਟੀ ਸੁਪਰੀਮ ਕੋਰਟ ‘ਚ ਵੀ ਪਟੀਸ਼ਨ ਦਾਇਰ ਕਰੇਗੀ।

ਬੀਤੇ ਦਿਨ ਮੱਗੂ ਮੱਠ ਸਬੰਧੀ ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਦੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਜਿਸ ‘ਚ ਵੱਖ-ਵੱਖ ਥਾਵਾਂ ਤੋਂ ਮੈਂਬਰਾਂ ਨੇ ਜੁੜ ਕੇ ਇਸ ਬਾਰੇ ਆਪਣੇ ਸੁਝਾਅ ਦਿੱਤੇ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੋਂ ਕੀਤੀ ਗਈ। ਮੀਟਿੰਗ ‘ਚ ਮੈਂਬਰਾਂ ਨੇ ਸਹਿਮਤੀ ਪ੍ਰਗਟਾਈ ਕਿ ਇਤਿਹਾਸਕ ਸਥਾਨ ਮੱਗੂ ਮੱਠ ਦਾ ਪ੍ਰਬੰਧ ਹਾਸਲ ਕਰਨ ਲਈ ਉੜੀਸਾ ਸਰਕਾਰ ਨਾਲ ਗੱਲਬਾਤ ਜਾਰੀ ਰੱਖੀ ਜਾਵੇ ਅਤੇ ਇਸ ਦੇ ਨਾਲ ਹੀ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਨ ਲਈ ਸਾਰੇ ਦਸਤਾਵੇਜ਼ ਤਿਆਰ ਕੀਤੇ ਜਾਣੇ।

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਇਸ ਕਾਨਫਰੰਸ ‘ਚ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਕੋਆਰਡੀਨੇਟਰ ਸਕੱਤਰ ਸਿੰਘ ਮੀਤ ਸਕੱਤਰ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਕੇਸ ਸਬੰਧੀ ਸੀਨੀਅਰ ਵਕੀਲ ਬ੍ਰਿਜਿੰਦਰ ਸਿੰਘ ਲੂੰਬਾ ਦੀਆਂ ਸੇਵਾਵਾਂ ਲਈਆਂ ਜਾਣਗੀਆਂ।

ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਇਤਿਹਾਸਕ ਮੱਗੂ ਮੱਠ ਦਾ ਮਾਮਲੇ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ‘ਚ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਉੜੀਸਾ ਸਰਕਾਰ ਨਾਲ ਗੱਲਬਾਤ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਇਸ ਧਾਰਮਿਕ ਅਸਥਾਨ ਦਾ ਪ੍ਰਬੰਧ ਸਿੱਖ ਕੌਮ ਖੁਦ ਕਰੇ, ਪਰ ਅਜੇ ਤੱਕ ਗੱਲਬਾਤ ਜਾਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੱਗੂ ਮੱਠ ਦਾ ਪ੍ਰਬੰਧ ਹਾਸਲ ਕਰਨ ਲਈ ਅੱਗੇ ਵੀ ਕੋਸ਼ਿਸ਼ਾਂ ਜਾਰੀ ਰੱਖੇਗੀ।

- Advertisement -

Share this Article
Leave a comment