SGPC ਨੇ ‘ਦਾਸਤਾਨ-ਏ-ਸਰਹਿੰਦ’ ਫ਼ਿਲਮ ਨੂੰ ਚਲਾਉਣ ਦੀ ਨਹੀਂ ਦਿੱਤੀ ਪ੍ਰਵਾਨਗੀ, ਜਾਰੀ ਕੀਤਾ ਬਿਆਨ

Rajneet Kaur
1 Min Read

ਨਿਊਜ਼ ਡੈਸਕ: ਪੰਜਾਬੀ ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫ਼ਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸੰਬਧਿਤ ਕਿਸੇ ਵੀ ਫਿਲਮ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਸਮੀਖਿਆ ਕਰਨ ਬਾਅਦ ਹੀ ਕੋਈ ਫੈਸਲਾ ਕੀਤਾ ਜਾਂਦਾ ਹੈ, ਲਿਹਾਜ਼ਾ ਦਾਸਤਾਨ-ਏ-ਸਰਹੰਦ ਫਿਲਮ ਚਲਾਉਣ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦਾਸਤਾਨ-ਏ-ਸਰਹੰਦ ਫਿਲਮ ਦਾ ਮਾਮਲਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।

ਦਸ ਦਈਏ ਕਿ  ‘ਦਾਸਤਾਨ-ਏ-ਸਰਹਿੰਦ’ ਫਿਲਮ  ਨਵੀ ਸਿੱਧੂ ਅਤੇ ਮਨਪ੍ਰੀਤ ਬਰਾੜ ਵੱਲੋਂ ਨਿਰਦੇਸ਼ਿਤ ਕੀਤੀ ਗਈ ਹੈ। ਇਸ ਫਿਲਮ ਵਿੱਚ ਅਦਾਕਾਰ ਗੁਰਪ੍ਰੀਤ ਘੁੱਗੀ ਮੁੱਖ ਭੂਮਿਕਾ ਵਿੱਚ ਹਨ। ਇਹ ਫਿਲਮ 2 ਦਸੰਬਰ ਨੂੰ ਰਿਲੀਜ਼ ਹੋਣੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment