SGPC ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਯੂ.ਐਸ. ਐਬੰਸੀ ਦੇ ਡਾਇਰੈਕਟਰ ਤੇ ਡਿਪਲੋਮੈਸੀ ਅਫ਼ਸਰ ਨੂੰ ਕੀਤਾ ਸਨਮਾਨਤ

TeamGlobalPunjab
1 Min Read

ਅੰਮ੍ਰਿਤਸਰ: ਉੱਤਰ ਭਾਰਤ ਯੂ.ਐਸ ਐਬੰਸੀ ਦੇ ਡਾਇਰੈਕਟਰ ਮਾਈਕਲ ਰੋਸੇਨਥਲ ਅਤੇ ਡਿਪਲੋਮੈਸੀ ਅਫ਼ਸਰ ਕੈਥਰੀਨ ਫਿਸ਼ਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਸਿੱਖ ਧਰਮ ਦੀ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਮਾਈਕਲ ਰੋਸੇਨਥਲ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਤੇ ਆ ਕੇ ਉਨ੍ਹਾਂ ਨੂੰ ਸ਼ਾਨਦਾਰ ਅਨੁਭਵ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਅਸਥਾਨ ਤੋਂ ਮਿਲੇ ਸਨਮਾਨ ਲਈ ਸੰਸਥਾ ਦੇ ਧੰਨਵਾਦੀ ਹਨ। ਇਸ ਮੌਕੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ, ਇੰਚਾਰਜ ਸ਼ਾਹਬਾਜ਼ ਸਿੰਘ, ਵਧੀਕ ਮੈਨੇਜਰ ਸਤਨਾਮ ਸਿੰਘ, ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਹਾਜ਼ਰ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment