SGPC ਵੱਲੋਂ 912 ਕਰੋੜ 59 ਲੱਖ ਰੁਪਏ ਦਾ ਬਜਟ ਜਾਰੀ

TeamGlobalPunjab
1 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2021-22 ਸਾਲਾਨਾ ਬਜਟ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਐੱਸਜੀਪੀਸੀ ਨੇ 912 ਕਰੋੜ 59 ਲੱਖ 26 ਹ‍ਜ਼ਾਰ ਰੁਪਏ ਦਾ ਬਜਟ ਜਾਰੀ ਕੀਤਾ ਹੈ। ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਹ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। ਇਸ ਦੇ ਨਾਲ ਹੀ ਬਜਟ ਸੈਸ਼ਨ ‘ਚ 23 ਵੱਖ-ਵੱਖ ਮਤੇ ਵੀ ਪਾਸ ਕੀਤੇ ਗਏ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬਜਟ ਪੇਸ਼ ਕੀਤਾ। ਜਨਰਲ ਸਕੱਤਰ ਨੇ ਕਿਹਾ ਕਿ ਕੋਰੋਨਾ ਕਾਰਨ ਵਿਸ਼ਵ ਭਰ ‘ਚ ਆਏ ਸੰਕਟ ਨਾਲ ਗੁਰੂ ਘਰਾਂ ‘ਤੇ ਵੀ ਅਸਰ ਪਿਆ ਹੈ, ਜਿਸ ਨਾਲ ਗੁਰੂ ਘਰਾਂ ਦੀ ਆਮਦਨ ਘਟੀ ਹੈ ਤਾਂ ਬਜਟ 40 ਕਰੋੜ 66 ਲੱਖ ਰੁਪਏ ਘਾਟੇ ਵਾਲਾ ਹੈ।

ਇਸ ਵਾਰ ਬਜਟ ਨੂੰ (ੳ ਅ ੲ ਸ) ਚਾਰ ਭਾਗਾਂ ਵਿੱਚ ਵੰਡਿਆ ਗਿਆ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਵੱਖ-ਵੱਖ ਹਿੱਸਿਆਂ ‘ਚ ਤਿਆਰ ਕਰ ਕੇ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਕੱਠਾ ਹੀ ਪੇਸ਼ ਕੀਤਾ ਜਾਂਦਾ ਰਿਹਾ ਹੈ।

Share this Article
Leave a comment