ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ। ਸ਼ਾਹਬਾਜ਼ ਸਿੰਘ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਅੰਦਰ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਐਡਵੋਕੇਟ ਧਾਮੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਨਵੇਂ ਅਹੁਦੇ ’ਤੇ ਕਾਰਜਸ਼ੀਲ ਕੀਤਾ ਹੈ।
ਸ਼ਾਹਬਾਜ਼ ਸਿੰਘ ਨੇ ਕਿਹਾ ਕਿ ਇਹ ਸੇਵਾ ਗੁਰੂ ਸਾਹਿਬ ਦੇ ਭੈਅ ਵਿਚ ਰਹਿ ਕੇ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੱਤਰ ਪ੍ਰਤਾਪ ਸਿੰਘ, ਇੰਜੀਨੀਅਰ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਨਿਸ਼ਾਨ ਸਿੰਘ, ਸਿੱਖ ਵਿਦਵਾਨ ਡਾ. ਅਮਰਜੀਤ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰਸੀਪਲ ਸੂਬਾ ਸਿੰਘ ਆਦਿ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।