ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ 2244 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1481 ਨੂੰ ਵੀਜ਼ੇ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਜਥੇ ਵਿਚ ਹਮੇਸ਼ਾ ਕੋਟੇ ਅਨੁਸਾਰ ਵੀਜ਼ੇ ਮਿਲਦੇ ਸਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ ਏਨੀ ਵੱਡੀ ਗਿਣਤੀ ‘ਚ ਸ਼ਰਧਾਲੂਆਂ ਦੇ ਵੀਜ਼ੇ ਕੱਟੇ ਗਏ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਨੇ ਇਹ ਮਾਮਲਾ ਸਰਕਾਰਾਂ ਕੋਲ ਚੁਕਿਆ ਗਿਆ ਸੀ ਪਰ ਦੁੱਖ ਦੀ ਗੱਲ ਹੈ ਕਿ ਪਹਿਲਾਂ ਨਾਲੋਂ ਵੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜ਼ੇਆਂ ਤੋਂ ਵਿਰਵੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਦੋਵਾਂ ਦੇਸਾਂ ਦੀਆਂ ਸਰਕਾਰਾਂ ਕੋਲ ਪੁਖ਼ਤਗੀ ਨਾਲ ਉਠਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।