ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾ-ਮਨਜ਼ੂਰ ਕਰ ਦਿੱਤਾ ਹੈ । ਉਨ੍ਹਾਂ ਨੇ ਕਿਹਾ ਮੈਂ ਕੱਲ ਰਾਤ ਅਤੇ ਅੱਜ ਸਵੇਰ ਵੀ ਗਿਆਨੀ ਹਰਪ੍ਰੀਤ ਸਿੰਘ ਨਾਲ ਗੱਲ ਕਰਕੇ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਤੁਹਾਡੀਆਂ ਸੇਵਾਵਾਂ ਦੀ ਪੰਥ ਨੂੰ ਬਹੁਤ ਜ਼ਰੂਰਤ ਹੈ । ਅਸੀਂ ਤੁਹਾਡਾ ਅਸਤੀਫ਼ਾ ਮਨਜ਼ੂਰ ਨਹੀਂ ਕਰ ਸਕਦੇ ਹਾਂ ।
ਬੀਤੇ ਦਿਨੀਂ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਆਦੇਸ਼ ਦਿੱਤਾ ਸੀ ਕਿ ਜੇਕਰ ਜਥੇਦਾਰ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ-ਮਨਜ਼ੂਰ ਹੋਇਆ ਤਾਂ ਮੇਰੇ ਸਮੇਤ ਸਾਰੇ ਜਥੇਦਾਰ ਸਾਹਿਬ ਅਸਤੀਫਾ ਦੇ ਦੇਣਗੇ ।
SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜਦੋਂ ਵਲਟੋਹਾ ਦੀ ਬਿਆਨਬਾਜ਼ੀ ਤੇ ਖਾਮੋਸ਼ੀ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨਾਂ ਕਿਹਾ ਕਿ ਪਹਿਲਾਂ ਹੀ ਜਥੇਦਾਰ ਸਾਹਿਬਾਨਾਂ ਨੇ ਨੋਟਿਸ ਲੈ ਲਿਆ ਸੀ, ਮੇਰੇ ਬੋਲਣ ਦਾ ਕੋਈ ਸਵਾਲ ਹੀ ਨਹੀਂ ਸੀ । ਧਾਮੀ ਨੂੰ ਜਦੋਂ ਸਜ਼ਾ ਦੇ ਬਾਵਜੂਦ ਵਿਰਸਾ ਸਿੰਘ ਵਲਟੋਹਾ ਵੱਲੋਂ ਬਿਆਨਬਾਜ਼ੀ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਮੇਰਾ ਛੋਟਾ ਭਰਾ ਹੈ ਤੇ ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਅਜਿਹੀ ਕੋਈ ਗੱਲ ਨਾ ਕਰਨ ਜਿਸ ਨਾਲ ਵਖਰੇਵਾਂ ਪੈਦਾ ਹੋਵੇ।ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾ-ਮਨਜ਼ੂਰ ਕਰ ਦਿੱਤਾ ਹੈ । ਉਨ੍ਹਾਂ ਨੇ ਕਿਹਾ ਮੈਂ ਕੱਲ ਰਾਤ ਅਤੇ ਅੱਜ ਸਵੇਰ ਵੀ ਗਿਆਨੀ ਹਰਪ੍ਰੀਤ ਸਿੰਘ ਨਾਲ ਗੱਲ ਕਰਕੇ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਤੁਹਾਡੀਆਂ ਸੇਵਾਵਾਂ ਦੀ ਪੰਥ ਨੂੰ ਬਹੁਤ ਜ਼ਰੂਰਤ ਹੈ । ਅਸੀਂ ਤੁਹਾਡਾ ਅਸਤੀਫ਼ਾ ਮਨਜ਼ੂਰ ਨਹੀਂ ਕਰ ਸਕਦੇ ਹਾਂ ।