ਦਿੱਲੀ ਕਮੇਟੀ ਪ੍ਰਧਾਨ ਦੀ ਚੋਣ ਵੇਲੇ ਹੋਈ ਗੁਰੂ ਦੀ ਬੇਅਦਬੀ ਦਾ ਮੁੱਖ ਦੋਸ਼ੀ SGPC ਪ੍ਰਧਾਨ ਧਾਮੀ: ਦਾਦੂਵਾਲ

TeamGlobalPunjab
1 Min Read

ਅੰਮ੍ਰਿਤਸਰ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਵੇਲੇ ਬਾਦਲ ਦਲ ਵਲੋਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਬੇਅਦਬੀ ਕੀਤੀ ਗਈ ਹੈ, ਇਸ ਨੇ ਸਿੱਖ ਜਗਤ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ।

ਦਾਦੂਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰੂ ਦੀ ਹੋਈ ਇਸ ਬੇਅਦਬੀ ਦਾ ਮੁੱਖ ਦੋਸ਼ੀ ਹੈ ਜਿਸ ਨੇ ਬਾਦਲ ਦਲ ਦਾ ਪ੍ਰਧਾਨ ਬਣਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦਾ ਸਤਿਕਾਰ ਵੀ ਕਾਇਮ ਨਹੀਂ ਰੱਖਿਆ। ਉਨ੍ਹਾਂ ਕਿਹਾ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਦੋਸ਼ ਨੂੰ ਕਬੂਲਦਿਆਂ ਪ੍ਰਧਾਨ ਧਾਮੀ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੇ ਇਤਿਹਾਸ ਵਿਚ ਸ਼ਾਇਦ ਇਹ ਪਹਿਲੀ ਵਾਰ ਹੋਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੁਖਆਸਨ ਤੋਂ ਬਾਅਦ ਬਿਨਾਂ ਹਜ਼ੂਰੀ ਤੋਂ ਵੋਟਿੰਗ ਹੋਈ ਅਤੇ ਉਸ ਵਿਚ ਭਾਰੀ ਪੁਲਿਸ ਬਲ ਦੀ ਮਦਦ ਨਾਲ ਪ੍ਰਧਾਨ ਚੁਣਿਆ ਗਿਆ।

Share This Article
Leave a Comment