ਔਰਤ ਵੱਲੋਂ ਆਪਣੀ ਪਿੱਠ ‘ਤੇ ਗੁਰਬਾਣੀ ਦੀ ਤੁਕ ਲਿਖਵਾਉਣ ਦਾ SGPC ਨੇ ਲਿਆ ਸਖਤ ਨੋਟਿਸ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋਸਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਜਿਸ ਵਿਚ ਅਮਰੀਕਾ ਦੀ ਇਕ ਔਰਤ ਵੱਲੋਂ ਆਪਣੀ ਪਿੱਠ ਤੇ ਗੁਰਬਾਣੀ ਦੀ ਤੁਕ ਲਿਖਵਾਈ ਹੋਈ ਹੈ, ਦਾ ਸਖਤ ਨੋਟਿਸ ਲੈਂਦਿਆਂ ਉਸ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖਾਂ ਦੀ ਆਸਥਾ ਹੈ ਅਤੇ ਇਸ ਔਰਤ ਨੇ ਆਪਣੇ ਸਰੀਰ ਤੇ ਗੁਰਬਾਣੀ ਦੀਆਂ ਤੁਕਾਂ ਲਿਖਵਾ ਕੇ ਗੁਰਬਾਣੀ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਔਰਤ ਦੀ ਅਜਿਹੀ ਹਰਕਤ ਨਾਲ ਸਿੱਖ ਸੰਗਤਾਂ ਦੇ ਮਨਾ ਨੂੰ ਭਾਰੀ ਠੇਸ ਪੁੱਜੀ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਹੈ।

ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁੱਝ ਕੇ ਸੱਟ ਮਾਰ ਰਹੇ ਹਨ, ਜਿਨ੍ਹਾਂ ਨੂੰ ਆਪਣੀਆਂ ਹਰਕਤਾਂ ਤੋਂ ਬਾਝ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਰਤ ਵਿਚ ਅਮਰੀਕਾ ਦੇ ਦੂਤਾਵਾਸ ਅਤੇ ਅਮਰੀਕਾ ਸਰਕਾਰ ਨੂੰ ਪੱਤਰ ਲਿਿਖਆ ਜਾ ਰਿਹਾ ਹੈ ਤਾਂ ਜੋ ਇਸ ਦੇ ਖਿਲਾਫ ਸਿੱਖ ਭਾਵਨਾਵਾਂ ਅਨੁਸਾਰ ਕਾਰਵਾਈ ਕਰਵਾਈ ਜਾ ਸਕੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਡੋਨਾਲਡ ਟਰੰਪ ਨੇ FBI ‘ਤੇ ਲਗਾਇਆ ਗੰਭੀਰ ਦੋਸ਼, ਚੋਰੀ ਕੀਤੇ ਪਾਸਪੋਰਟ

ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਘੀ ਜਾਂਚ ਏਜੰਸੀ (FBI) ‘ਤੇ ਗੰਭੀਰ ਦੋਸ਼ …

Leave a Reply

Your email address will not be published.