SGPC ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਅਹੁਦੇ ਤੋਂ ਦਿਤਾ ਅਸਤੀਫ਼ਾ

TeamGlobalPunjab
1 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅੱਜ ਅਕਾਲ ਤਖ਼ਤ ਸਾਹਿਬ ਵਿਖੇ 2016 ਵਾਲੀ ਸਮੁੱਚੀ ਅੰਤ੍ਰਿੰਗ ਕਮੇਟੀ ਨੂੰ ਪਾਵਨ ਸਰੂਪ ਅਗਨ ਭੇਟ ਹੋਣ ਦੇ ਮਾਮਲੇ ‘ਚ ਸਿੰਘ ਸਾਹਿਬਾਨ ਵੱਲੋਂ ਤਲਬ ਕੀਤਾ ਗਿਆ ਸੀ। ਇਸ ਮੌਕੇ ਅੰਤ੍ਰਿੰਗ ਕਮੇਟੀ ਨੂੰ ਹੋਰਨਾਂ ਧਾਰਮਿਕ ਸਜਾਵਾਂ ਦੇ ਨਾਲ-ਨਾਲ 1 ਸਾਲ ਤਕ ਸ਼੍ਰੋਮਣੀ ਕਮੇਟੀ ਵਿਚ ਕੋਈ ਵੀ ਅਹੁਦਾ ਨਾ ਲੈਣ ਦੀ ਹਦਾਇਤ ਕੀਤੀ ਗਈ।

ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਮੈਂ ਇਸ ਫੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰਦਾ ਹਾਂ। ਮੈਂ ਆਪਣਾ ਇਖਲਾਕੀ ਫਰਜ਼ ਸਮਝਦਿਆਂ ਹੋਇਆਂ ਮੌਜੂਦਾ ਅੰਤ੍ਰਿਗ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਰਿਹਾ ਹਾਂ।

Share This Article
Leave a Comment