ਤਰਨਤਾਰਨ ਦੇ ਗੁਰੂਘਰ ਬੀੜ ਬਾਬਾ ਬੁੱਢਾ ਸਾਹਿਬ ਜੀ ‘ਚ ਬੇਅਦਬੀ, SGPC ਨੇ ਸਖ਼ਤ ਸ਼ਬਦਾਂ ‘ਚ ਕੀਤੀ ਨਿੰਦਾ

Prabhjot Kaur
3 Min Read

ਤਰਨਤਾਰਨ: ਤਰਨਤਾਰਨ ਦੇ ਕਸਬਾ ਝਬਾਲ ‘ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼ਨੀਵਾਰ ਸਵੇਰੇ ਇੱਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਦੋ ਅੰਗ ਪਾੜ ਦਿੱਤੇ ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਸੰਗਤਾਂ ਨੇ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।

ਮੁਲਜ਼ਮ ਦੀ ਪਛਾਣ ਕਰਮਜੀਤ ਸਿੰਘ ਵਜੋਂ ਹੋਈ ਹੈ। ਦੋਸ਼ੀ ਅਪਾਹਜ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਤਣਾਅ ਪੈਦਾ ਹੋ ਗਿਆ ਅਤੇ ਸਿੱਖ ਜਥੇਬੰਦੀਆਂ ਥਾਣੇ ਪੁੱਜਣੀਆਂ ਸ਼ੁਰੂ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆ ਰਿਹਾ ਸੀ ਪਰ ਉਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੇਵਾ ਕਰਦਾ ਸੀ। ਦੋਸ਼ੀ ਸ਼ਨੀਵਾਰ ਸਵੇਰੇ 9.15 ਵਜੇ ਗੁਰਦੁਆਰਾ ਸਾਹਿਬ ਦੇ ਦਰਬਾਰ ‘ਚ ਪਹੁੰਚੇ। ਜਿੱਥੇ ਉਸਨੇ ਗੁਟਕਾ ਸਾਹਿਬ ਚੁੱਕ ਲਿਆ ਅਤੇ ਅਚਾਨਕ ਗੁਟਕਾ ਸਾਹਿਬ ਦੇ ਅੰਗ 134 ਤੋਂ 174 ਤੱਕ ਪਾੜ ਦਿੱਤੇ। ਮੌਕੇ ‘ਤੇ ਮੌਜੂਦ ਸੇਵਾਦਾਰ ਨਿੰਦਰ ਸਿੰਘ ਅਤੇ ਸੰਗਤਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।

ਇਸ  ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰ ਰਹੀਆਂ ਹਨ ਪਰ ਸਰਕਾਰ ਚੁੱਪ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਨੂੰ ਵੇਖਦਿਆਂ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਹੈ ਕਿ ਉਹ ਅਜਿਹੀਆਂ ਤਾਕਤਾਂ ਦੀ ਨਿਸ਼ਾਨਦੇਹੀ ਕਰੇ ਜਿਹੜੀਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਝਬਾਲ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਖਿਲਾਫ ਪੁਲਿਸ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਿਸੇ ਕਿਸਮ ਦਾ ਲਿਹਾਜ ਨਹੀਂ ਹੋਣਾ ਚਾਹੀਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਵੀ ਸਰਕਾਰਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਵਾਸਤੇ ਆਖਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment