ਫਿਲਮ ‘ਗਦਰ 2’ ਦੇ ਇਸ ਸੀਨ ਨੂੰ ਲੈ ਕੇ SGPC ਨੇ ਜਤਾਇਆ ਸਖਤ ਇਤਰਾਜ਼

Rajneet Kaur
2 Min Read

ਨਿਊਜ਼ ਡੈਸਕ: ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਆਪਣੀ ਨਵੀਂ ਫਿਲਮ ‘ਗਦਰ 2’ ਨੂੰ ਲੈ ਕੇ ਚਰਚਾ ‘ਚ ਹਨ।  ਗਦਰ 2 ਫਿਲਮ ਦੇ ਸੈੱਟ ਤੋਂ ਕਈ ਤਸਵੀਰਾਂ ਅਤੇ ਵੀਡੀਓ ਸਾਹਮਣੇ ਆ ਚੁੱਕੇ ਹਨ ਪਰ ਹੁਣ ਸੰਨੀ ਦਿਓਲ ਨੇ ਫਿਲਮ ਦਾ ਇੱਕ ਅਜਿਹਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਕਾਰਨ ਫਿਲਮ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ। ਫਿਲਮ ਦੇ ਇਕ ਸੀਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ।

SGPC  ਨੇ ਸੰਨੀ ਦੇ ਨਾਲ-ਨਾਲ ਫ਼ਿਲਮ ਨਿਰਦੇਸ਼ਕ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ। ਦਸਣਯੋਗ ਹੈ ਕਿ ਫਿਲਮ ਦਾ ਇਹ ਸੀਨ ਇੱਕ ਗੁਰਦੁਆਰੇ ਵਿੱਚ ਸ਼ੂਟ ਕੀਤਾ ਗਿਆ ਹੈ। ਇਸ ਵਿੱਚ ਸੰਨੀ ਦਿਓਲ ਅਤੇ ਅਦਾਕਾਰਾ ਅਮੀਸ਼ਾ ਪਟੇਲ ਇੱਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਿੱਛੇ ਇੱਕ ਜਥਾ ਗੱਤਕਾ ਵੀ ਕਰਦਾ ਨਜ਼ਰ ਆ ਰਿਹਾ ਹੈ। ਫਿਲਹਾਲ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ ਅਤੇ ਸ਼ੂਟਿੰਗ ਦੌਰਾਨ ਇਹ ਸੀਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਹੋਣ ਦੇ ਨਾਤੇ ਸੰਨੀ ਦਿਓਲ ਗੁਰਦੁਆਰੇ ਦੀ ਹਦੂਦ ਅੰਦਰ ਅਜਿਹਾ ਸੀਨ ਫਿਲਮਾ ਰਹੇ ਹਨ। ਦੋਵੇਂ ਅਜਿਹੀ ਮੁਦਰਾ ਵਿੱਚ ਹਨ ਜੋ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਵਿੱਚ ਨਿੰਦਣਯੋਗ ਹੈ ਅਤੇ ਉਨ੍ਹਾਂ ਉੱਤੇ ਫੁੱਲਾਂ ਦੀ ਵਰਖਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਗੁਰਦੁਆਰੇ ‘ਚ ਅਜਿਹੇ ਸੀਨ ਸ਼ੂਟ ਨਹੀਂ  ਕੀਤੇ ਜਾ ਸਕਦੇ ।

ਜ਼ਿਕਰਯੋਗ ਹੈ ਕਿ 2001 ‘ਚ ਬਣੀ ‘ਗਦਰ-ਏਕ ਪ੍ਰੇਮ ਕਥਾ’ ਦੇ 22 ਸਾਲ ਬਾਅਦ ਇਸ ਫਿਲਮ ਦਾ ਸੀਕਵਲ ਬਣਨ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਫਿਲਮ 11 ਅਗਸਤ ਨੂੰ ਰਿਲੀਜ਼ ਹੋਵੇਗੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment