ਤਾਮਿਲਨਾਡੂ ਦੀ ਫੈਕਟਰੀ ਨੇ ਜੇ ਬੀੜੀ ਦੇ ਬੰਡਲ ਤੋਂ ਦਸਮ ਗੁਰੂ ਦੀ ਤਸਵੀਰ ਹਟਾ ਕੇ ਨਹੀਂ ਮੰਗੀ ਮੁਆਫੀ ਤਾਂ ਕਰਾਂਗੇ ਸਖਤ ਕਾਰਵਾਈ: SGPC

TeamGlobalPunjab
2 Min Read

ਅੰਮ੍ਰਿਤਸਰ : ਤਾਮਿਲਨਾਡੂ ਦੇ ਵੈਲੋਰ ਦੀ ਇਕ ਬੀੜੀ ਫ਼ੈਕਟਰੀ ਵਲੋਂ ਬੀੜੀ ਦੇ ਬੰਡਲ ‘ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਲਗਾਉਣ ‘ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਇਸ ਨੂੰ ਲੈ ਕੇ ਕਾਰਵਾਈ ਕਰਦਿਆਂ ਸਬੰਧਿਤ ਫ਼ੈਕਟਰੀ ਨੂੰ ਪੱਤਰ ਲਿਖ ਕੇ ਤਸਵੀਰ ਹਟਾਉਣ ਅਤੇ ਮੁਆਫ਼ੀ ਮੰਗਣ ਲਈ ਕਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀੜੀ ਫ਼ੈਕਟਰੀ ਵਲੋਂ ਕੀਤੀ ਗਈ ਇਸ ਘਟੀਆ ਹਰਕਤ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਵਿਰੁੱਧ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਬੇਹੱਦ ਦੁਖਦਾਈ ਹੈ ਕਿ ਗੁਰੂ ਸਾਹਿਬ ਦੀ ਤਸਵੀਰ ਨੂੰ ਵਿਵਰਜਿਤ ਤੰਬਾਕੂ (ਬੀੜੀ) ਦੇ ਪੈਕਟ ‘ਤੇ ਵਰਤਿਆ ਗਿਆ ਹੈ। ਇਹ ਕਿਸੇ ਸ਼ਰਾਰਤੀ ਦਿਮਾਗ਼ ਦੀ ਸੋਚੀ ਸਮਝੀ ਚਾਲ ਹੈ। ਉਨ੍ਹਾਂ ਕਿਹਾ ਕਿ ਬੀੜੀ ਦੇ ਬੰਡਲ ‘ਤੇ ਗੁਰੂ ਸਾਹਿਬ ਦੀ ਤਸਵੀਰ ਲਗਾਉਣ ਵਾਲੇ ਲੋਕਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਹੋਣੀ ਚਾਹੀਦੀ ਹੈ, ਤਾਂ ਜੋ ਇਸ ਦੀ ਸਚਾਈ ਸਾਹਮਣੇ ਆ ਸਕੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਸਖ਼ਤੀ ਨਾਲ ਕਾਰਵਾਈ ਕਰੇਗੀ ਤੇ ਜੇਕਰ ਫੈਕਟਰੀ ਵਲੋਂ ਮੁਆਫ਼ੀ ਨਹੀਂ ਮੰਗੀ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਇੱਕ ਵੀਡੀਓ ‘ਚ ਗੁਰੂਤਾਜ ਨਾਂ ਦੇ ਬੀੜੀ ਦੇ ਬੰਡਲ ‘ਤੇ ਗੁਰੂ ਸਾਹਿਬ ਦੀ ਤਸਵੀਰ ਲਗਾਈ ਗਈ ਹੈ। ਇਹ ਫੈਕਟਰੀ ਤਾਮਿਲਨਾਡੂ ਦੇ ਵੈਲੋਰ ਨਾਲ ਸਬੰਧਤ ਹੈ।

Share this Article
Leave a comment