SGPC 24 ਤਰੀਕ ਨੂੰ ਸ਼ੁਰੂ ਕਰੇਗੀ ਆਪਣਾ ਯੂ ਟਿਊਬ ਚੈੱਨਲ

Rajneet Kaur
2 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਖੁਦ ਦਾ ਯੂ ਟਿਊਬ ਚੈਨਲ ਲਾਂਚ ਕਰ ਦਿੱਤਾ ਹੈ।  24 ਜੁਲਾਈ ਨੂੰ ਯੂਟਿਊਬ ਚੈੱਨਲ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ SGPC ਨੇ ਸਾਫ ਕੀਤਾ ਕਿ ਪੀਟੀਸੀ ਨਾਲ ਸਮਝੌਤੇ ਨੂੰ ਰਿਨਿਊ ਨਹੀਂ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਉਤੇ ਸ਼੍ਰੋਮਣੀ ਕਮੇਟੀ ਦਾ ਲੋਗੋ ਲਗਾਇਆ ਜਾਵੇਗਾ। ਇਸ ਸਬੰਧੀ ਸਾਰਾ ਵੱਖਰਾ ਵਿਭਾਗ ਬਣਾਇਆ ਜਾਵੇਗਾ, ਵੱਖਰਾ ਸਟਾਫ ਰੱਖਿਆ ਜਾਵੇਗਾ। ਇਸ ਤੋਂ ਬਾਅਦ ਸੈਟੇਲਾਈਟ ਚੈੱਨਲ ਸ਼ੁਰੂ ਕਰਨ ਲਈ ਵੀ ਪ੍ਰੀਕਿਰਿਆ ਆਰੰਭੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵੈੱਬਸਾਈਟ ਜਾਂ ਵੈੱਬ ਚੈਨਲ ‘ਤੇ ਗੁਰਬਾਣੀ ਦੇ ਲਾਈਵ ਸਟ੍ਰਮਿੰਗ, ਡਾਊਨਲੋਡਿੰਗ ਦੇ ਅਧਿਕਾਰ ਨਹੀਂ ਦਿੱਤੇ ਜਾਣਗੇ। ਐੱਸਜੀਪੀਸੀ ਪ੍ਰਸਾਰਣ ਅਧਿਕਾਰ ਦੀ ਸਿੰਗਲ ਮਾਲਕ ਹੋਵੇਗੀ।ਗੁਰਬਾਣੀ ਚੈਨਲ ਦੇ ਪ੍ਰਸਾਰਣ ਲਈ ਬਣਾਈ ਸਬ-ਕਮੇਟੀ ਦੀ ਰਿਪੋਰਟ ਹਰ ਪਹਿਲੂ ਤੋਂ ਤਿਆਰ ਕਰ ਕੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੀ ਹੈ।

ਐੱਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਨੂੰ ਧਿਆਨ ਵਿਚ ਰੱਖਦੇ ਹੋਏ SGPC ਨੇ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਲਈ ਟੈਕਨੀਕਲ ਸਟੂਡੀਓ ਤਿਆਰ ਕਰਨਾ ਸ਼ੁਰੂ ਕੀਤਾ ਹੈ । ਜਿਥੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਤੋਂ ਇਲਾਵਾ SGPC ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਸਿੱਖ ਸੰਗਤ ਨਾਲ ਸਾਂਝਾ ਕੀਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment