ਡਿਬਰੂਗੜ੍ਹ ਜੇਲ੍ਹ ‘ਚ ਬੰਦ ਨੌਜਵਾਨਾਂ ਦੇ ਪਰਿਵਾਰਾਂ ਨੂੰ sgpc ਲੈ ਕਿ ਜਾਵੇਗੀ ਅੱਜ ਮੁਲਾਕਾਤ ‘ਤੇ

navdeep kaur
3 Min Read

ਅੰਮ੍ਰਿਤਸਰ :ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦਾ ਮੁੱਦਾ18 ਮਾਰਚ ਦਾ ਭਖਿਆ ਹੋਇਆ ਹੈ। ਜਿਸ ਦੇ ਚਲਦੇ ਅੰਮ੍ਰਿਤਪਾਲ ਨੇ ਪਿੰਡ ਰੋਡੇ ਤੋਂ ਆਤਮ ਸਮਰਪਣ ਕਰ ਦਿੱਤਾ ਸੀ। ਪੁਲਿਸ ਵਲੋਂ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਵਿਦੇਸ਼ ਜਾਣ ਤੋਂ ਰੋਕ ਲਿਆ ਸੀ। ਹੁਣ ਅਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਜੇਲ੍ਹ ਡਿਬਰੂਗੜ੍ਹ ਵਿਚ ਰੱਖਿਆ ਗਿਆ ਹੈ। ਜਿਥੇ ਅੰਮ੍ਰਿਤਪਾਲ ਦੇ ਕੁੱਝ ਸਾਥੀ ਵੀ ਪਹਿਲਾਂ ਤੋਂ ਹੀ ਪੁਲਿਸ ਵੱਲੋਂ ਡਿਬਰੂਗੜ੍ਹ ਜੇਲ੍ਹ ‘ਚ ਬੰਦ ਰੱਖੇ ਗਏ ਹਨ। ਅੰਮ੍ਰਿਤਪਾਲ ਦੀ ਪੁੱਛਗਿੱਛ ਜਾਰੀ ਹੈ।
ਦੱਸ ਦਈਏ ਕਿ ਜੋ ਨੌਜਵਾਨ ਕੇਂਦਰੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ । ਉਨ੍ਹਾਂ ਦੇ ਪਰਿਵਾਰਾਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਿਬਰੂਗੜ੍ਹ ਜੇਲ੍ਹ ਵਿਚ ਲਿਜਾਇਆ ਜਾ ਰਿਹਾ ਹੈ। ਜਿਥੇ ਉਹ ਆਪਣੇ ਬੱਚਿਆਂ ਨਾਲ ਗੱਲਬਾਤ ਕਰ ਸਕਣਗੇ।
ਪੰਜਾਬ ‘ਚੋਂ ਗ੍ਰਿਫ਼ਤਾਰ ਕਰਕੇ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ (Dibrugarh Central Jail) ‘ਚ ਨਜ਼ਰਬੰਦ ਕੀਤੇ ਗਏ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵਲੋਂ 27 ਅਪ੍ਰੈਲ ਭਾਵ ਅੱਜ ਮੁਲਾਕਾਤ ਕਰਵਾਈ ਜਾਵੇਗੀ। ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਬੀਤੀ ਦਿਨੀਂ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਅੰਮ੍ਰਿਤਸਰ ਤੋਂ ਹਵਾਈ ਅੱਡੇ ਰਾਹੀਂ ਅਸਾਮ ਲਈ ਰਵਾਨਾ ਹੋ ਗਏ ਸਨ।

ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਆਈ.ਟੀ. ਵਿਭਾਗ ਦੇ ਨੁਮਾਇੰਦੇ ਜਸਕਰਨ ਸਿੰਘ ਵੀ ਸਨ। ਇਸ ਦੌਰਾਨ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਲਈ ਪਿਛਲੇ ਦਿਨੀਂ ਇਜਾਜ਼ਤ ਲਈ ਗਈ ਸੀ। ਅੰਮ੍ਰਿਤਸਰ ਤੋਂ ਹਵਾਈ ਅੱਡੇ ਰਾਹੀਂ ਰਵਾਨਾ ਹੋਣ ਤੋਂ ਬਾਅਦ ਸਵੇਰੇ ਦਿੱਲੀ ਤੋਂ ਅਸਾਮ ਲਈ ਫਲਾਈਟ ਰਵਾਨਾ ਹੋਈ।

ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਨਜ਼ਰਬੰਦ 10 ਨੌਜਵਾਨਾਂ ‘ਚੋਂ ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ ਜੱਲੂਪੁਰ ਖੇੜਾ , ਭਗਵੰਤ ਸਿੰਘ ਬਾਜੇਕੇ, ਬਸੰਤ ਸਿੰਘ, ਗੁਰਇੰਦਰਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦੇ ਇਕ-ਇਕ ਪਰਿਵਾਰਕ ਨੂੰ ਮੁਲਾਕਾਤ ਲਈ ਅਸਾਮ ਲੈਜਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਜ਼ਿੰਮੇਵਾਰੀ ਲਗਾਈ ਸੀ, ਜਿਨ੍ਹਾਂ ਨੇ ਕਾਨੂੰਨੀ ਟੀਮ ਦਾ ਗਠਨ ਕਰਕੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਲਾਕਾਤਾਂ ਲਈ ਲੋੜੀਂਦੀ ਇਜਾਜ਼ਤ ਪ੍ਰਾਪਤ ਕੀਤੀ ਹੈ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment