ਬੰਗਾਲ ਸਰਕਾਰ ਤੇ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਗਾਏ ਗੰਭੀਰ ਦੋਸ਼

TeamGlobalPunjab
2 Min Read

ਨਵੀਂ ਦਿੱਲੀ  : ਲੌਕ ਡਾਉਣ ਕਾਰਨ ਆਪਣੇ ਘਰਾਂ ਤੋਂ ਦੂਰ ਬਾਹਰੀ ਸੂਬਿਆਂ ਵਿੱਚ ਫਸੇ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਆਪਣੇ ਘਰ ਜਾਣ ਦੀ ਮਨਜੂਰੀ ਦੇ ਦਿੱਤੀ ਗਈ ਹੈ । ਇਸ ਲਈ ਵਿਸੇਸ਼ ਰੇਲਾਂ ਵੀ ਚਲਾਈਆਂ ਜਾ ਰਹੀਆਂ ਹਨ । ਪਰ ਹੁਣ ਇਸ ਨੂੰ ਲੈ ਕੇ ਬੰਗਾਲ ਸਰਕਾਰ ਅਤੇ ਕੇਂਦਰ ਸਰਕਾਰ ਦਰਮਿਆਨ ਵਿਵਾਦ ਖੜ੍ਹਾ ਹੁੰਦਾ ਦਿਖਾਈ ਦੇ ਰਿਹਾ ਹੈ । ਮੀਡੀਆ ਰਿਪੋਰਟਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੱਤਰ ਲਿਖ ਕੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਗੰਭੀਰ ਦੋਸ਼ ਲਾਏ ਹਨ। ਜਾਣਕਾਰੀ ਮੁਤਾਬਕ ਸ਼ਾਹ ਨੇ ਕਿਹਾ ਹੈ ਕਿ ਬੰਗਾਲ ਸਰਕਾਰ ਵੱਲੋਂ ਪਰਵਾਸੀ ਮਜ਼ਦੂਰਾਂ ਦੀਆਂ ਰੇਲਾਂ ਨੂੰ ਸੂਬੇ ਵਿੱਚ ਦਾਖਲ ਨਾ ਹੋਣ ਦੇਣਾ ਮਜ਼ਦੂਰਾਂ ਨਾਲ ਨਾਇਨਸਾਫੀ ਹੋਵੇਗੀ । ਸ਼ਾਹ ਨੇ ਕਿਹਾ ਇਹ ਮਜਦੂਰ ਬੰਗਾਲ ਵਾਪਿਸ ਜਾਣਾ ਚਾਹੁੰਦੇ ਹਨ ਪਰ ਸੂੂਬਾ ਸਰਕਾਰ ਵੱਲੋਂ ਇਜਾਜਤ ਨਹੀਂ ਦਿਤੀ ਜਾ ਰਹੀ।

ਇਸ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਨੇਤਾ ਅਭਿਸ਼ੇਕ ਬੈਨਰਜੀ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ । ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਾਬਿਤ ਕਰਨ ।

ਕਾਂਗਰਸੀ ਨੇਤਾ ਅੰਧੀਰ ਰੰਜਨ ਚੌਧਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਪੱਛਮੀ ਬੰਗਾਲ ਸਰਕਾਰ ਨੇ 8 ਰੇਲ ਗੱਡੀਆਂ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਅਮਿਤ ਸ਼ਾਹ ਅਤੇ ਰਾਜ ਸਰਕਾਰ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕਰਦਾ ਹਾਂ ਅਤੇ ਦੂਜੇ ਰਾਜਾਂ ਵਿਚ ਫਸੇ ਬੰਗਾਲ ਮਜ਼ਦੂਰਾਂ ਦੀ ਵਾਪਸੀ ਨੂੰ ਯਕੀਨੀ ਬਣਾਉਂਦਾ ਹਾਂ।

Share This Article
Leave a Comment