ਸ਼ੰਕਰਾਚਾਰੀਆ ਸਵਾਮੀ ਸਵਰੂਪਾਨੰਦ ਸਰਸਵਤੀ ਦਾ ਹੋਇਆ ਦੇਹਾਂਤ

Rajneet Kaur
1 Min Read

Swami Swaroopanand Died: ਸ਼ੰਕਰਾਚਾਰੀਆ ਸਵਾਮੀ ਸਵਰੂਪਾਨੰਦ ਸਰਸਵਤੀ ਸਾਡੇ ਸਾਰਿਆਂ ਵਿੱਚ ਨਹੀਂ ਰਹੇ। ਉਨ੍ਹਾਂ ਨੇ 11 ਸਤੰਬਰ ਨੂੰ ਦੁਪਹਿਰ ਕਰੀਬ 3.30 ਵਜੇ ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਜ਼ਿਲ੍ਹੇ ‘ਚ ਸਥਿਤ ਆਸ਼ਰਮ ‘ਚ ਆਖਰੀ ਸਾਹ ਲਿਆ। ਸਵਾਮੀ ਸਵਾਮੀ ਸਵਰੂਪਾਨੰਦ ਸਰਸਵਤੀ ਦੋ ਪੀਠਾਂ (ਜਯੋਤਿਰਮਠ ਅਤੇ ਦਵਾਰਕਾ ਪੀਠ) ਦੇ ਸ਼ੰਕਰਾਚਾਰੀਆ ਸਨ। ਉਨ੍ਹਾਂ ਨੇ ਸਾਰੀ ਉਮਰ ਸਨਾਤਨ ਧਰਮ ਦੀ ਰੱਖਿਆ ਲਈ ਕੰਮ ਕੀਤਾ। ਸਵਾਮੀ ਸਵਰੂਪਾਨੰਦ ਸਰਸਵਤੀ ਲੰਬੇ ਸਮੇਂ ਤੋਂ ਬਿਮਾਰ ਸਨ।

ਸਵਰੂਪਾਨੰਦ ਸਰਸਵਤੀ ਦਾ ਜਨਮ 2 ਸਤੰਬਰ 1924 ਨੂੰ ਮੱਧ ਪ੍ਰਦੇਸ਼ ਦੇ ਸਿਓਨੀ ਜ਼ਿਲ੍ਹੇ ਦੇ ਪਿੰਡ ਦਿਘੋਰੀ ਵਿੱਚ ਹੋਇਆ ਸੀ। ਨੌਂ ਸਾਲ ਦੀ ਉਮਰ ਵਿੱਚ, ਧਰਮ ਦੇ ਮਾਰਗ ‘ਤੇ ਚੱਲਦਿਆਂ, ਉਨ੍ਹਾਂ ਨੇ ਘਰ ਛੱਡ ਦਿੱਤਾ। ਧਰਮ ਦੇ ਨਾਲ-ਨਾਲ ਉਹ ਧਾਰਮਿਕ ਅਤੇ ਸਮਾਜਿਕ ਮੁੱਦਿਆਂ ਵਿੱਚ ਵੀ ਰੁਚੀ ਰੱਖਦੇ ਸਨ। ਸੰਨਿਆਸੀ ਹੋਣ ਦੇ ਨਾਲ-ਨਾਲ ਉਹ ਆਜ਼ਾਦੀ ਘੁਲਾਟੀਏ ਵੀ ਸਨ। ਉਨ੍ਹਾਂ ਨੇ ਭਾਰਤ ਛੱਡੋ ਅੰਦੋਲਨ ਦੌਰਾਨ ਅਹਿਮ ਭੂਮਿਕਾ ਨਿਭਾਈ। ਇਸੇ ਕਰਕੇ ਉਨ੍ਹਾਂ ਨੂੰ ਇਨਕਲਾਬੀ ਭਿਕਸ਼ੂ ਵੀ ਕਿਹਾ ਜਾਂਦਾ ਸੀ। ਇਸ ਦੇ ਨਾਲ ਹੀ ਸਿਆਸਤ ਵਿੱਚ ਕਾਂਗਰਸੀ ਆਗੂਆਂ ਨਾਲ ਨੇੜਤਾ ਕਾਰਨ ਵੀ ਉਹ ਚਰਚਾ ਵਿੱਚ ਰਹੇ ਹਨ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment