ਸ਼ੌਰਿਆ ਚੱਕਰ ਜੇਤੂ ਕਾਮਰੇਡ ਦਾ ਸਵੇਰੇ-ਸਵੇਰੇ ਗੋਲੀਆਂ ਮਾਰ ਕੇ ਕਤਲ

TeamGlobalPunjab
1 Min Read

ਤਰਨਤਾਰਨ: ਜ਼ਿਲ੍ਹੇ ‘ਚ ਦੋ ਹਮਲਾਵਰਾਂ ਵੱਲੋਂ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇ ਕੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਭਿੱਖੀਵਿੰਡ ‘ਚ ਵਾਪਰੀ ਹੈ ਜਿੱਥੋਂ ਦੇ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਨੂੰ ਦੋ ਨੌਜਵਾਨਾਂ ਨੇ ਆਪਣਾ ਸ਼ਿਕਾਰ ਬਣਾ ਲਿਆ।

ਪਲਸਰ ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਕਾਮਰੇਡ ਬਲਵਿੰਦਰ ਸਿੰਘ ਦੇ ਦਫ਼ਤਰ ‘ਚ ਦਾਖਲ ਹੋ ਕੇ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਾਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦਾ ਇਤਿਹਾਸ ਬਹੁਤ ਸ਼ਲਾਘਾਯੋਗ ਹੈ। ਅੱਤਵਾਦ ਦੇ ਸਮੇਂ ਦੌਰਾਨ ਅੱਤਵਾਦੀਆਂ ਨਾਲ ਲੋਹਾ ਲੈਣ ਲਈ ਇਨ੍ਹਾਂ ਨੂੰ ਸ਼ੌਰਿਆ ਚੱਕਰ ਵਜੋਂ ਨਵਾਜ਼ਿਆ ਗਿਆ ਸੀ। ਅੱਤਵਾਦ ਦੇ ਦੌਰ ਵਿਚ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ‘ਤੇ 13 ਵਾਰ ਹਮਲਾ ਹੋਇਆ ਸੀ। ਜਿਸ ਦਾ ਪੂਰੇ ਪਰਿਵਾਰ ਨੇ ਡੱਟ ਕੇ ਸਾਹਮਣਾ ਕੀਤਾ ਸੀ।

Share this Article
Leave a comment